Punjab

ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ SGPC ਵੱਲੋਂ ਰੋਸ ਮਾਰਚ

ਅੰਮ੍ਰਿਤਸਰ : ਅੰਮ੍ਰਿਤਪਾਲ’ ਮਾਮਲੇ ਦੌਰਾਨ ਨੌਜਵਾਨਾਂ ਦੀਆਂ ਗ੍ਰਿਫ਼ਤਾਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵੱਲੋਂ ਅੱਜ ਸ਼ਾਤਮਈ ਢੰਗ ਨਾਲ ਰੋਸ ਮਾਰਚ ਕੱਢਿਆ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਅਗਵਾਈ ਵਿੱਚ ਰੋਸ ਮਾਰਚ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਤੋਂ ਕੀਤੀ ਗਈ ਹੈ। ਸਿੱਖ ਨੌਜਵਾਨਾਂ ਖਿਲਾਫ਼ NSA ਤਹਿਤ ਕੀਤੇ ਗਏ ਨਾਜਾਇਜ਼ ਪਰਚੇ ਹਟਾਉਣ ਅਤੇ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਮੰਗ ਕੀਤੀ ਗਈ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ਼ਾਂਤਮਈ ਪ੍ਰਦਰਸ਼ਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ ।

ਇਸੇ ਦੌਰਾਨ ਪ੍ਰਧਾਨ ਧਾਮੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਕਾਰ ਅੱਗੇ ਮੰਗ ਰੱਖੀ ਕਿ 751 ਦੇ ਕੇਸ ਜ਼ਮਾਨਤੀ ਨੌਵਜਾਨਾਂ ਦੇ ਕੇਸ ਡਿਸਚਾਰਜ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਅੱਗੇ ਇਹ ਨੌਜਵਾਨ ਅਦਾਲਤਾਂ ਦੇ ਚੱਕਰਾਂ ਵਿੱਚ ਪੈਣਗੇ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਕਈ ਕੇਸਾਂ ਵਿੱਚ ਬੇਕਸੂਰ ਨੌਜਵਾਨਾਂ ਨੂੰ ਵੀ ਫੜਿਆ ਗਿਆ ਹੈ ਅਤੇ ਇਨ੍ਹਾਂ ਕੇਸਾਂ ਦੀ ਨਜ਼ਰਸਾਨੀ ਕਰਕੇ ਨੌਜਵਾਨਾਂ ਨੂੰ ਡਿਸਚਾਰਜ ਕੀਤਾ ਜਾਵੇ।

ਧਾਮੀ ਨੇ ਇਸ ਤੋਂ ਇਲਾਵਾ ਪੰਜਾਬ ਸਰਕਾਰ ਨੂੰ ਮੰਗ ਕੀਤੀ ਕਿ ਜਿਨ੍ਹਾਂ ਨੌਜਵਾਨਾਂ ਉੱਤੇ ਐੱਨਐੱਸਏ ਲੱਗਾ ਹੈ, ਉਨ੍ਹਾਂ ਨੂੰ ਜੇਲ੍ਹ (ਡਿਬਰੂਗੜ੍ਹ, ਅਸਾਮ) ਵਿੱਚ ਮਿਲਣ ਦੀ ਵਕੀਲਾਂ ਅਤੇ ਪਰਿਵਾਰਾਂ ਨੂੰ ਇਜਾਜ਼ਤ ਦਿੱਤੀ ਜਾਵੇ। ਧਾਮੀ ਨੇ ਇਹ ਵੀ ਮੰਗ ਕੀਤੀ ਕਿ ਇਨ੍ਹਾਂ ਨੌਜਵਾਨਾਂ ਨੂੰ ਪੰਜਾਬ ਦੀ ਜੇਲ੍ਹ ਵਿੱਚ ਸ਼ਿਫ਼ਟ ਕੀਤਾ ਜਾਵੇ।

ਉਨ੍ਹਾਂ ਨੇ ਕਿਹਾ ਕਿ ਹੈ ਕਿ ਪੁਲਿਸ ਵੱਲੋਂ ਨਿਰਦੋਸ਼ ਸਿੱਖ ਨੌਜਵਾਨਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਉਣਾ ਠੀਕ ਨਹੀਂ। ਬਿਨਾਂ ਕਿਸੇ ਦੋਸ਼ ਦੇ ਮਨਘੜ੍ਹਤ ਕਹਾਣੀਆਂ ਬਣਾ ਕੇ ਨੌਜਵਾਨਾਂ ਦੀ ਫੜੋ-ਫੜੀ ਸੂਬੇ ਦੇ ਹਿੱਤ ਵਿੱਚ ਨਹੀਂ।

ਇਸਦੇ ਨਾਲ ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਟਵੀਟਰ ਅਕਾਊਂਟ ਬੰਦ ਕਰ ਦੇਣਾ ਬਹੁl ਹੀ ਮੰਦਭਾਗਾ ਹੈ। ਉਨ੍ਹਾਂ ਨੇ ਕਿਹਾ ਕਿ ਲੰਮੇ ਸਮੋਂ ਤੋਂ ਸਿੱਖ ਵਿਰੋਧੀ ਤਾਕਤਾਂ ਵੱਲੋਂ ਪੰਜਾਬ ਦਾ ਮਾਹੌਲ ਖਰਾਬ ਕਰਮ ਦੀਆਂ ਸਾਜਿਸ਼ਾ ਘੜੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਕਿਹਾ ਕਿ ਆਜ਼ਾਦੀ ਤੋਂ ਬਾਅਦ ਸਿੱਖ ਆਪਣੇ ਹੱਕਾਂ ਲਈ ਸਰਕਾਰਾਂ ਨਾਲ ਲਗਾਤਾਰ ਲੜਦੇ ਆ ਰਹੇ ਹਨ।