ਸਿੱਖ ਜਥੇਬੰਦੀਆਂ ਦਲ ਖਾਲਸਾ ਅਤੇ ਅਕਾਲੀ ਦਲ ਅੰਮ੍ਰਿਤਸਰ ਵਲੋਂ ਸਾਂਝੇ ਤੌਰ ’ਤੇ ਗਣਤੰਤਰ ਦਿਵਸ ਦੇ ਸੰਬੰਧ ਵਿਚ 25 ਜਨਵਰੀ ਨੂੰ ਗੁਰਦਾਸਪੁਰ, ਮਾਨਸਾ ਅਤੇ ਜਲੰਧਰ ਵਿਖੇ ਰੋਸ ਮਾਰਚ ਕੱਢੇ ਜਾ ਰਹੇ ਹਨ। ਇਸ ਸੰਬੰਧੀ ਅੱਜ ਇੱਥੇ ਜਾਣਕਾਰੀ ਦਿੰਦਿਆਂ ਦਲ ਖਾਲਸਾ ਆਗੂਆਂ ਕਵਰਪਾਲ ਸਿੰਘ ਅਤੇ ਭਾਈ ਪਰਮਜੀਤ ਸਿੰਘ ਮੰਡ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਸੀਨੀਅਰ ਆਗੂ ਹਰਪਾਲ ਸਿੰਘ ਬਲੇਰ ਨੇ ਦੱਸਿਆ ਕਿ ਕਿ ਟਾਰਗੇਟ ਕਿਲਿੰਗ ਅਤੇ ਝੂਠੇ ਪੁਲਿਸ ਮੁਕਾਬਲਿਆਂ ਦੇ ਵਿਰੋਧ ਵਿਚ ਬੰਦੀ ਸਿੰਘਾਂ ਦੀ ਰਿਹਾਈ ਦੇ ਹੱਕ ਵਿਚ ਅਤੇ ਸਵੈ ਨਿਰਨੇ ਦਾ ਹੱਕ ਦੇਣ ਦੀ ਮੰਗ ਨੂੰ ਲੈ ਕੇ ਕੱਢੇ ਜਾ ਰਹੇ ਇਨ੍ਹਾਂ ਰੋਸ ਮਾਰਚਾਂ ਵਿਚ ਵੱਡੀ ਗਿਣਤੀ ਵਿਚ ਦੋਵਾਂ ਜਥੇਬੰਦੀਆਂ ਦੇ ਆਗੂ ਤੇ ਕਾਰਕੁੰਨ ਸ਼ਾਮਿਲ ਹੋਣਗੇ। ਉਨ੍ਹਾਂ ਦੱਸਿਆ ਕਿ ਮਾਲਵਾ ਮਾਝਾ ਤੇ ਦੁਆਬਾ ਖੇਤਰਾਂ ਵਿਚ ਇਕੋ ਸਮੇਂ ਦੁਪਹਿਰ 12 ਤੋਂ ਬਾਅਦ ਦੁਪਹਿਰ ਤਿੰਨ ਵਜੇ ਤੱਕ ਇਹ ਰੋਸ ਮਾਰਚ ਕੱਢੇ ਜਾ ਰਹੇ ਹਨ।