‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐੱਸਸੀ ਸਕਾਲਰਸ਼ਿਪ ਘੁਟਾਲਾ ਮਾਮਲੇ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿੱਚ ਭੁੱਖ ਹੜਤਾਲ ਕੀਤੀ ਜਾ ਰਹੀ ਹੈ। ‘ਆਪ’ ਦੀ ਭੁੱਖ ਹੜਤਾਲ ਨੂੰ ਅੱਜ ਚਾਰ ਦਿਨ ਹੋ ਗਏ ਹਨ। ਇਸ ਮੌਕੇ ਆਮ ਆਦਮੀ ਪਾਰਟੀ ਦੇ ਲੀਡਰ ਰਾਘਵ ਚੱਢਾ ਨੇ ਕਿਹਾ ਕਿ ‘ਕੈਪਟਨ ਸਰਕਾਰ ਦੀ ਚਾਲ ਹੈ ਕਿ ਗਰੀਬ ਲੋਕਾਂ ਨੂੰ ਗਰੀਬ ਰੱਖਿਆ ਜਾਵੇ, ਅਨਪੜ੍ਹ ਲੋਕਾਂ ਨੂੰ ਅਨਪੜ੍ਹ ਰੱਖਿਆ ਜਾਵੇ ਤਾਂ ਜੋ ਉਹ ਆਪਣੀ ਆਵਾਜ਼ ਨਾ ਉਠਾ ਸਕਣ। ਪਰ ਆਮ ਆਦਮੀ ਪਾਰਟੀ ਇਨ੍ਹਾਂ ਦੀ ਆਵਾਜ਼ ਨੂੰ ਉਠਾ ਰਹੀ ਹੈ। ਕਾਂਗਰਸ ਲੋਕਾਂ ਨੂੰ ਭੁੱਲ ਕੇ ਕੁਰਸੀ ਦੀ ਲੜਾਈ ਵਿੱਚ ਉਲਝੀ ਹੋਈ ਹੈ। ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਬੇੜੀ ਵਿੱਚ ਹਾਥੀ ਬਿਠਾਇਆ ਹੈ, ਪੱਕਾ ਡੁੱਬੇਗੀ। ਉਨ੍ਹਾਂ ਕਿਹਾ ਕਿ ਅਸੀਂ ਵਿਦਿਆਰਥੀਆਂ ਨੂੰ ਉਨ੍ਹਾਂ ਦਾ ਹੱਕ ਦਿਵਾਵਾਂਗੇ’।