‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਆਗੂਆਂ ਦਾ ਕਾਫਲਾ ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਦਾ ਘਿਰਾਓ ਕਰਨ ਲਈ ਰਵਾਨਾ ਹੋਇਆ ਹੈ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਨਸ਼ੇ ਦੇ ਝੂਠੇ ਮਾਮਲੇ ਵਿੱਚ ਫਸਾਉਣ ਦੀਆਂ ਕੀਤੀਆਂ ਜਾ ਰਹੀਆਂ ਧੱਕੇਸ਼ਾਹੀਆਂ ਦੇ ਵਿਰੋਧ ਵਿੱਚ ਇਹ ਘਿਰਾਓ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਅਕਾਲੀ ਆਗੂਆਂ ਨੂੰ ਰੋਕਣ ਲਈ ਬੈਰੀਕੇਡ ਲਗਾਏ ਗਏ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਨਿਸ਼ਾਨਾ ਕੱਸਦਿਆਂ ਕਿਹਾ ਕਿ ਠੋਕੋ ਤਾਲੀ ਨੂੰ ਸ਼ਾਂਤ ਬਿਠਾ ਕੇ ਛੱਡਣਾ ਹੈ ਕਿਉਂਕਿ ਉਸਦੀ ਅੱਖ ਕੁਰਸੀ ‘ਤੇ ਹੈ। ਪੁਲਿਸ ਨੇ ਸੁਖਬੀਰ ਬਾਦਲ ਸਮੇਤ ਹੋਰ ਕਈ ਅਕਾਲੀ ਆਗੂਆੰ ਨੂੰ ਹਿਰਾਸਤ ਵਿੱਚ ਲਿਆ ਹੈ।