The Khalas Tv Blog Punjab ਪੰਜਾਬ ਭਵਨ ਦੇ ਬਾਹਰ ਗਰਜੀਆਂ ਨਰਸਾਂ
Punjab

ਪੰਜਾਬ ਭਵਨ ਦੇ ਬਾਹਰ ਗਰਜੀਆਂ ਨਰਸਾਂ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਭਵਨ ਵਿੱਚ ਨਵਜੋਤ ਸਿੰਘ ਸਿੱਧੂ ਦੀ ਚਰਨਜੀਤ ਸਿੰਘ ਚੰਨੀ ਦੇ ਨਾਲ ਮੀਟਿੰਗ ਹੋ ਰਹੀ ਹੈ ਤਾਂ ਉੱਥੇ ਹੀ ਦੂਜੇ ਪਾਸੇ ਪੰਜਾਬ ਭਵਨ ਦੇ ਬਾਹਰ ਨਰਸਾਂ ਵੱਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਰਾਜਿੰਦਰਾ ਹਸਪਤਾਲ ਦਾ ਨਰਸਿੰਗ ਸਟਾਫ਼ ਸੀ ਜਿਨ੍ਹਾਂ ਨੂੰ ਕੋਵਿਡ ਮਹਾਂਮਾਰੀ ਦੌਰਾਨ ਰੱਖਿਆ ਗਿਆ ਸੀ। ਨਰਸਾਂ ਨੇ ਦੋਸ਼ ਲਾਇਆ ਕਿ ਸਰਕਾਰ ਸਾਨੂੰ ਤਰੱਕੀ ਦੇਣ ਦੀ ਬਜਾਏ ਸਾਨੂੰ ਕੱਢ ਰਹੀ ਹੈ। ਇਸ ਲਈ ਉਸ ਮੁੱਦੇ ਨੂੰ ਲੈ ਕੇ ਇੱਥੇ ਪਹੁੰਚੇ ਹੋਏ ਹਾਂ। ਅਸੀਂ ਇੱਕ ਹਫ਼ਤੇ ਤੋਂ ਸੀਐੱਮ ਹਾਊਸ ਦੇ ਬਾਹਰ ਬੈਠੇ ਹਾਂ ਪਰ ਸਾਡੀ ਸੁਣਵਾਈ ਨਹੀਂ ਹੋਈ ਹੈ। ਇਸ ਮੌਕੇ ਲੇਡੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਨਰਸਾਂ ਨੂੰ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਸਫ਼ਾਈ ਦਿੰਦਿਆਂ ਕਿਹਾ ਕਿ ਧਾਰਾ 144 ਲੱਗੀ ਹੋਣ ਕਰਕੇ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ।

Exit mobile version