‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਅੱਜ ਸਰਕਾਰੀ ਬੱਸਾਂ ਦੇ ਕੱਚੇ ਮੁਲਾਜ਼ਮਾਂ ਵੱਲੋਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਕਰੀਬ 10 ਹਜ਼ਾਰ ਕੱਚੇ ਕਰਮਚਾਰੀ ਉਨ੍ਹਾਂ ਨੂੰ ਪੱਕਾ ਕਰਨ ਲਈ ਹੜਤਾਲ ਕਰ ਰਹੇ ਹਨ। ਮੋਗਾ, ਪਟਿਆਲਾ, ਜਲੰਧਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਹੜਤਾਲ ਕਾਰਨ ਦੋ ਹਜ਼ਾਰ ਤੋਂ ਵੱਧ ਬੱਸਾਂ ਦਾ ਚੱਕਾ ਜਾਮ ਹੋ ਗਿਆ ਹੈ। ਪਨਬੱਸ, ਰੋਡਵੇਜ਼ ਅਤੇ ਪੀਆਰਟੀਸੀ ਦੀਆਂ ਜ਼ਿਆਦਾਤਾਰ ਬੱਸਾਂ ਬੰਦ ਹਨ। ਹੜਤਾਲ ਦਾ ਜ਼ਿਆਦਾ ਅਸਰ ਇੰਟਰਸਟੇਟ ਬੱਸ ਸੇਵਾ ‘ਤੇ ਵੇਖਣ ਨੂੰ ਮਿਲ ਰਿਹਾ ਹੈ। ਬੱਸਾਂ ਬੰਦ ਹੋਣ ਕਰਕੇ ਆਮ ਲੋਕਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਅੱਜ ਤਕਰੀਬਨ ਸਾਰੀਆਂ ਹੀ ਸਰਕਾਰੀ ਬੱਸਾਂ ਬੰਦ ਰਹੀਆਂ ਅਤੇ ਲੋਕਾਂ ਨੂੰ ਅੱਜ ਦੀ ਹੜਤਾਲ ਬਾਰੇ ਪਤਾ ਨਾ ਹੋਣ ਕਰਕੇ ਕਾਫੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਹਾਲਾਂਕਿ ਪੱਕੇ ਮੁਲਾਜ਼ਮਾਂ ਨੇ ਬੱਸਾਂ ਜ਼ਰੂਰ ਚਲਾਈਆਂ ਹਨ ਪਰ ਪੱਕੇ ਮੁਲਾਜ਼ਮ ਹੀ ਥੋੜੀ ਗਿਣਤੀ ਹਨ ਜਿਸ ਕਰਕੇ ਅੱਜ ਸਵਾਰੀਆਂ ਨੂੰ ਕਾਫੀ ਖੱਜਲ ਖੁਆਰ ਹੋਣਾ ਪਿਆ।
Comments are closed.