Punjab

ਪੰਜਾਬ ‘ਚ ਤਿੰਨ ਦਿਨ ਔਰਤਾਂ ਨੂੰ ਨਹੀਂ ਮਿਲੇਗਾ ਸਰਕਾਰੀ ਬੱਸਾਂ ਦਾ ਸਫਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਰਕਾਰ ਦੇ ਖਿਲਾਫ ਸੂਬੇ ਵਿੱਚ ਅੱਜ ਪੀਆਰਟੀਸੀ, ਪੰਜਾਬ ਰੋਡਵੇਜ਼ ਅਤ ਪਨਬਸ ਦੇ ਕੰਟਰੈਕਟ ਕਾਮਿਆਂ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਚ ਠੇਕੇ ‘ਤੇ ਭਰਤੀ ਕਾਮਿਆਂ ਨੂੰ ਰੈਗੂਲਰ ਕਰਨ ਕੀ ਮੰਗ ਨੂੰ ਲੈ ਕੇ ਤਿੰਨ ਦਿਨਾ ਹੜਤਾਲ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਮੁਤਾਬਕ ਕੱਚੇ ਮੁਲਾਜ਼ਮਾਂ ਵੱਲੋਂ ਸੰਪੂਰਨ ਰੂਪ ‘ਚ ਚੱਕਾ ਜਾਮ ਕੀਤਾ ਜਾ ਸਕਦਾ ਹੈ, ਹਾਲਾਂਕਿ ਪੱਕੇ ਮੁਲਾਜ਼ਮਾਂ ਵੱਲੋਂ ਬੱਸਾਂ ਉਸੇ ਤਰ੍ਹਾਂ ਚਾਲੂ ਰਹਿਣ ਦੀ ਗੱਲ ਆਖੀ ਗਈ ਹੈ।

ਹੜਤਾਲ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਹੜਤਾਲ ਦਾ ਲਾਹਾ ਲੈ ਕੇ ਪ੍ਰਾਈਵੇਟ ਬੱਸਾਂ ਵਾਲਿਆਂ ਨੇ ਆਪਣੀਆਂ ਬੱਸਾਂ ਨੂੰ ਚਲਾਉਣਾ ਸ਼ੁਰੂ ਕਰ ਦਿੱਤਾ ਹੈ। ਜਾਣਕਾਰੀ ਮੁਤਾਬਕ ਪੰਜਾਬ ਰੋਡਵੇਜ਼ ,ਪਨਬੱਸ ਅਤੇ ਪੀ.ਆਰ.ਟੀ.ਸੀ ਵੱਲੋਂ 28, 29 ਤੇ 30 ਜੂਨ ਦੀ ਹੜਤਾਲ ਕਰ ਕੇ 29 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪਟਿਆਲਾ ਵਿੱਚ ਮੋਤੀ ਮਹਿਲ ਘੇਰਨ ਦੀ ਯੋਜਨਾ ਹੈ।

ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ‘ਤੇ ਦੋਸ਼ ਲਾਉਂਦਿਆਂ ਕਿਹਾ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਉਨ੍ਹਾਂ ਦੀਆਂ ਸੇਵਾਵਾਂ ਨਿਯਮਿਤ ਕਰਨ ਦਾ ਵਾਅਦਾ ਕੀਤਾ ਸੀ ਪਰ ਸਾਢੇ ਚਾਰ ਸਾਲ ਬੀਤਣ ਦੇ ਬਾਅਦ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਉਨ੍ਹਾਂ ਦਾਅਵਾ ਕੀਤਾ ਕਿ ਹੜਤਾਲ ਕਾਰਨ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੀਆਂ ਕੁੱਲ ਬੱਸਾਂ ਵਿੱਚੋਂ ਸਿਰਫ 10 ਫੀਸਦ ਬੱਸਾਂ ਹੀ ਰੈਗੂਲਰ ਸਟਾਫ ਚਲਾ ਰਿਹਾ ਹੈ ਜਦ ਕਿ 90 ਫੀਸਦੀ ਬੱਸਾਂ ਬੰਦ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਤੇਜ਼ ਕੀਤਾ ਜਾਵੇਗਾ।