Punjab

ਸਿਸਵਾਂ ‘ਚ ਅਧਿਆਪਕਾਂ ਨੂੰ ਪੁਲਿਸ ਨੇ ਧੂਹ ਕੇ ਕੀਤਾ ਗ੍ਰਿਫਤਾਰ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬੇਰੁਜ਼ਗਾਰ ਅਧਿਆਪਕ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮਹਾਊਸ ਦੇ ਬਾਹਰ ਪ੍ਰਦਰਸ਼ਨ ਕਰਨ ਲਈ ਪਹੁੰਚ ਗਏ ਹਨ। ਅਧਿਆਪਕਾਂ ਵੱਲੋਂ ਪਹਿਲਾਂ ਪਟਿਆਲਾ ਵਿੱਚ ਨਿਊ ਮੋਤੀ ਬਾਗ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ ਸੀ। ਬੇਰੁਜ਼ਗਾਰ ਅਧਿਆਪਕਾਂ ਵੱਲੋਂ ਨੌਕਰੀ ਦੀ ਮੰਗ ਕੀਤੀ ਜਾ ਰਹੀ ਹੈ।

ਇਸ ਮੌਕੇ ਪੁਲਿਸ ਵੱਲੋਂ ਬੇਰੁਜ਼ਗਾਰ ਅਧਿਆਪਕਾਂ ਦੀ ਖਿੱਚ-ਧੂਹ ਕੀਤੀ ਗਈ। ਪੁਲਿਸ ਵੱਲੋਂ ਅਧਿਆਪਕਾਂ ਨੂੰ ਘੜੀਸ-ਘੜੀਸ ਕੇ ਬੱਸਾਂ ਵਿੱਚ ਬਿਠਾ ਕੇ ਥਾਣੇ ਲਿਜਾਇਆ ਗਿਆ। ਪੁਲਿਸ ਨੇ ਔਰਤ ਪ੍ਰਦਰਸ਼ਨਕਾਰੀਆਂ ਨੂੰ ਵੀ ਨਹੀਂ ਬਖਸ਼ਿਆ ਅਤੇ ਉਨ੍ਹਾਂ ਨੂੰ ਵੀ ਧੂਹ ਕੇ ਬੱਸਾਂ ਵਿੱਚ ਬਿਠਾਇਆ ਗਿਆ। ਪੁਲਿਸ ਵੱਲੋਂ ਅਧਿਆਪਕਾਂ ‘ਤੇ ਲਾਠੀਚਾਰਜ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਤਿੰਨ ਅਧਿਆਪਕ ਬੇਹੋਸ਼ ਹੋ ਗਏ।