The Khalas Tv Blog Punjab ਜਲੰਧਰ ਵਿੱਚ ਅਕਾਲੀ ਆਗੂ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ
Punjab Religion

ਜਲੰਧਰ ਵਿੱਚ ਅਕਾਲੀ ਆਗੂ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਵਿਰੋਧ ਪ੍ਰਦਰਸ਼ਨ

ਜਥੇਦਾਰਾਂ ਨੂੰ ਉਨ੍ਹਾਂ ਦੇ ਅਹੁਦਿਆਂ ਤੋਂ ਹਟਾਏ ਜਾਣ ਤੋਂ ਨਾਰਾਜ਼ ਸਿੱਖ ਤਾਲਮੇਲ ਕਮੇਟੀ ਨੇ ਅੱਜ ਜਲੰਧਰ ਵਿੱਚ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਜਥੇਦਾਰ ਨੂੰ ਹਟਾਉਣ ਵਾਲੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਕੀਤਾ ਗਿਆ। ਪਰ ਜਦੋਂ ਪੁਲਿਸ ਨੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਅੱਗੇ ਜਾਣ ਤੋਂ ਰੋਕਿਆ ਤਾਂ ਮੰਨਣ ਦੇ ਸਮਰਥਕ ਵੀ ਵੱਡੀ ਗਿਣਤੀ ਵਿਚ ਇਕੱਠੇ ਹੋ ਗਏ |

ਜਿਕਰੇਖਾਸ ਹੈ ਕਿ ਇਹ ਸਾਰੀ ਘਟਨਾ ਜਲੰਧਰ ਦੇ ਅਮਨ ਨਗਰ ਸਥਿਤ ਕੁਲਵੰਤ ਸਿੰਘ ਮੰਨਣ ਦੇ ਘਰ ਦੇ ਬਾਹਰ ਵਾਪਰੀ ਹੈ। ਸਵੇਰੇ 11 ਵਜੇ ਦੇ ਕਰੀਬ ਸਿੱਖ ਤਾਲਮੇਲ ਕਮੇਟੀ ਦੇ 10 ਵਰਕਰ ਗਲੀਚੇ ਲੈ ਕੇ ਮੰਨਣ ਦੇ ਘਰ ਦੇ ਬਾਹਰ ਪੁੱਜੇ ਅਤੇ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਨਾਅਰੇਬਾਜ਼ੀ ਦੌਰਾਨ ਪੁਲੀਸ ਨੇ ਕਿਸੇ ਤਰ੍ਹਾਂ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਬੈਰੀਕੇਡ ਲਾ ਕੇ ਰੋਕ ਲਿਆ। ਜਿਸ ਤੋਂ ਬਾਅਦ ਸਿੱਖ ਤਾਲਮੇਲ ਕਮੇਟੀ ਨੇ ਘਰ ਦੇ ਨੇੜੇ ਇੱਕ ਚੌਕ ਵਿੱਚ ਦਰੀਆਂ ਵਿਛਾ ਕੇ ਪਾਠ ਕਰਨਾ ਸ਼ੁਰੂ ਕਰ ਦਿੱਤਾ।

ਜਦੋਂ ਸਿੱਖ ਤਾਲਮੇਲ ਕਮੇਟੀ ਦੇ ਕਰੀਬ ਦਸ ਮੈਂਬਰ ਧਰਨੇ ’ਤੇ ਬੈਠੇ ਤਾਂ ਮੰਨਣ ਦੇ ਸਮਰਥਕ ਵੀ ਇਕੱਠੇ ਹੋਣੇ ਸ਼ੁਰੂ ਹੋ ਗਏ। ਮੰਨਣ ਵੱਲ ਵੱਡੀ ਗਿਣਤੀ ਵਿੱਚ ਸਮਰਥਕ ਪੁੱਜੇ ਹੋਏ ਸਨ। ਜਿਸ ਕਾਰਨ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ। ਤਣਾਅਪੂਰਨ ਮਾਹੌਲ ਕਾਰਨ ਜਲੰਧਰ ਸਿਟੀ ਪੁਲੀਸ ਵੱਲੋਂ ਮੌਕੇ ’ਤੇ ਭਾਰੀ ਫੋਰਸ ਤਾਇਨਾਤ ਕੀਤੀ ਗਈ ਸੀ। 70 ਤੋਂ ਵੱਧ ਸੇਵਾਦਾਰ ਮੌਕੇ ‘ਤੇ ਮੌਜੂਦ ਦੱਸੇ ਜਾ ਰਹੇ ਨੇ। ACP ਰਿਸ਼ਭ ਭੋਲਾ ਨੇ ਕਿਹਾ ਕਿ ਮੌਕੇ ‘ਤੇ ਸਥਿਤੀ ਨੂੰ ਕਿਸੇ ਵੀ ਤਰ੍ਹਾਂ ਕਾਬੂ ਤੋਂ ਬਾਹਰ ਨਹੀਂ ਜਾਣ ਦਿੱਤਾ ਜਾਵੇਗਾ।

Exit mobile version