The Khalas Tv Blog Punjab ਜੱਲ੍ਹਿਆਂਵਾਲਾ ਬਾਗ਼ ਦੀ ਯਾਦਗਾਰ ਦਾ PM ਮੋਦੀ ਵੱਲੋਂ ਉਦਘਾਟਨ ਕਰਨ ਖ਼ਿਲਾਫ਼ ਹੋਇਆ ਵਿਰੋਧ
Punjab

ਜੱਲ੍ਹਿਆਂਵਾਲਾ ਬਾਗ਼ ਦੀ ਯਾਦਗਾਰ ਦਾ PM ਮੋਦੀ ਵੱਲੋਂ ਉਦਘਾਟਨ ਕਰਨ ਖ਼ਿਲਾਫ਼ ਹੋਇਆ ਵਿਰੋਧ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜੱਲ੍ਹਿਆਂਵਾਲਾ ਬਾਗ਼ ਯਾਦਗਾਰ ਦੇ ਅੱਜ ਵਰਚੁਅਲ ਪ੍ਰੋਗਰਾਮ ਰਾਹੀਂ ਕੀਤੇ ਜਾ ਰਹੇ ਉਦਘਾਟਨ ਤੋਂ ਪਹਿਲਾਂ ਨੌਜਵਾਨ ਜਥੇਬੰਦੀਆਂ ਵੱਲੋਂ ਵਿਰੋਧ ‘ਚ ਇਸ ਬਾਗ਼ ਦੇ ਬਾਹਰ ਧਰਨਾ ਦਿੱਤਾ ਗਿਆ। ਜਾਣਕਾਰੀ ਅਨੁਸਾਰ ਧਰਨਾ ਦੇਣ ਵਾਲੀਆਂ ਜਥੇਬੰਦੀਆਂ ਵਿੱਚ ਨੌਜਵਾਨ ਭਾਰਤ ਸਭਾ, ਕਿਰਤੀ ਕਿਸਾਨ ਯੂਨੀਅਨ ਯੂਥ ਵਿੰਗ ਤੇ ਕਿਸਾਨ ਜਥੇਬੰਦੀ ਦੇ ਕਾਰਕੁਨ ਸ਼ਾਮਲ ਹਨ।

ਪ੍ਰਦਰਸ਼ਨਕਾਰੀ ਝੰਡੇ, ਬੈਨਰ ਤੇ ਤਖ਼ਤੀਆਂ ਲੈ ਕੇ ਜੱਲ੍ਹਿਆਂਵਾਲਾ ਬਾਗ਼ ਦੇ ਬਾਹਰ ਧਰਨੇ ’ਤੇ ਬੈਠੇ ਹਨ। ਨੌਜਵਾਨ ਭਾਰਤ ਸਭਾ ਦੇ ਰੁਪਿੰਦਰ ਸਿੰਘ, ਮੰਗਾ ਆਜ਼ਾਦ ਤੇ ਹੋਰਨਾਂ ਨੇ ਦੱਸਿਆ ਕਿ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਕਿਸਾਨ ਜਥੇਬੰਦੀਆਂ ਵੱਲੋਂ ਫ਼ੈਸਲਾ ਕੀਤਾ ਗਿਆ ਸੀ ਕਿ ਭਾਜਪਾ ਲੀਡਰਾਂ ਦਾ ਵਿਰੋਧ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕਿਧਰੇ ਵੀ ਬੋਲਣ ਨਹੀਂ ਦਿੱਤਾ ਜਾਵੇਗਾ।

ਪ੍ਰਦਰਸ਼ਨ ਕਰਨ ਵਾਲਿਆਂ ਨੇ ਦੋਸ਼ ਲਾਇਆ ਹੈ ਕਿ ਭਾਜਪਾ ਸਰਕਾਰ ਸੁੰਦਰੀਕਰਨ ਦੇ ਨਾਂ ’ਤੇ ਇਥੇ ਸ਼ਹੀਦੀ ਯਾਦਗਾਰ ਦੇ ਇਤਹਾਸ ਨਾਲ ਛੇੜਛਾੜ ਕਰ ਰਹੀ ਹੈ। ਇਸ ਦੇ ਇਤਿਹਾਸ ਨੂੰ ਹਿੰਦੂਵਾਦ ਦੇ ਨਜ਼ਰੀਏ ਤੋਂ ਦਰਸਾਉਣਾ ਚਾਹੁੰਦੀ ਹੈ, ਜਿਸ ’ਤੇ ਨੌਜਵਾਨ ਜਥੇਬੰਦੀਆਂ ਨੂੰ ਸਖ਼ਤ ਇਤਰਾਜ਼ ਹੈ। ਇਸੇ ਲਈ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨ ਸ਼ਨੀਵਾਰ ਸਵੇਰੇ ਜਲ੍ਹਿਆਂਵਾਲਾ ਬਾਗ ਤੋਂ ਥੋੜ੍ਹੀ ਦੂਰੀ ‘ਤੇ ਸਥਿਤ ਘਿਓ ਮੰਡੀ ਨੇੜੇ ਇਕੱਠੇ ਹੋਏ ਅਤੇ ਬਾਗ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ ਜਾਮ ਕਰ ਦਿੱਤੀਆਂ।

Exit mobile version