The Khalas Tv Blog Punjab ਕਾਂਗਰਸ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ! ਕੀਤੇ ਰੋਸ ਪ੍ਰਦਰਸ਼ਨ
Punjab

ਕਾਂਗਰਸ ਨੇ ਸਰਕਾਰ ਦਾ ਕੀਤਾ ਪਿੱਟ ਸਿਆਪਾ! ਕੀਤੇ ਰੋਸ ਪ੍ਰਦਰਸ਼ਨ

ਬਿਊਰੋ ਰਿਪੋਰਟ – ਪੰਜਾਬ ਕਾਂਗਰਸ (Punjab Congress) ਵੱਲੋਂ ਅੱਜ ਸੂਬੇ ਭਰ ਵਿੱਚ ਰੋਸ ਪ੍ਰਦਰਸ਼ਨ ਕੀਤੇ ਗਏ ਹਨ। ਪਾਰਟੀ ਵੱਲੋਂ ਸਾਰੇ ਜ਼ਿਲ੍ਹਿਆਂ ਵਿੱਚ ਪ੍ਰਦਰਸ਼ਨ ਕੀਤੇ ਗਏ ਹਨ। ਕਾਂਗਰਸ ਪਾਰਟੀ ਵੱਲੋਂ ਪੰਜਾਬ ਵਿੱਚ ਵਿਗੜਦੀ ਕਾਨੂੰਨ ਵਿਵਸਥਾ ਸਮੇਤ ਕਈ ਹੋਰ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਕਾਂਗਰਸ ਵੱਲੋਂ ਕੀਤੇ ਗਏ ਪ੍ਰਦਰਸ਼ਨਾਂ ਵਿਚ ਪਾਰਟੀ ਦੇ ਕਈ ਵਿਧਾਇਕ, ਸਾਬਕਾ ਵਿਧਾਇਕ ਅੇਤ ਸੰਸਦ ਮੈਂਬਰਾਂ ਦੇ ਨਾਲ-ਨਾਲ ਆਮ ਵਰਕਰ ਵੀ ਸ਼ਾਮਿਲ ਸਨ।

ਕਾਂਗਰਸ ਵੱਲੋਂ ਅੱਜ ਮੁਹਾਲੀ ਵਿਚ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਪ੍ਰਦਰਸ਼ਨ ਕੀਤਾ ਗਿਆ ਅਤੇ ਇਸ ਦੇ ਨਾਲ ਰਾਏਕੋਟ ਵਿਚ ਸਰਕਾਰ ਨੂੰ ਕਾਨੂੰਨ ਵਿਵਸਥਾ ਦੇ ਮੁੱਦੇ ‘ਤੇ ਘੇਰਿਆ ਹੈ। ਕਾਂਗਰਸ ਪਾਰਟੀ ਦਾ ਕਹਿਣਾ ਹੈ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਨਾਲ ਡਗਮਗਾਈ ਹੋਈ ਹੈ। ਜਿਸ ਕਰਕੇ ਕਈ ਅਪਰਾਧਿਕ ਵਾਰਦਾਤਾਂ ਹੋ ਰਹੀਆਂ ਹਨ।

ਇਹ ਵੀ ਪੜ੍ਹੋ –  ਮੋਦੀ ਸਰਕਾਰ ਦੇ 100 ਦਿਨ ਪੂਰੇ, ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਗਿਣਵਾਈਆਂ ਉਪਲਬਧੀਆਂ

 

Exit mobile version