Punjab

ਪੀਆਰਟੀਸੀ ਅਤੇ ਪਨ ਬੱਸ ਦੇ ਮੁਲਾਜ਼ਮਾਂ ਦੀ ਸਰਕਾਰ ਨਾਲ ਬਣੀ ਸਹਿਮਤੀ

ਪੰਜਾਬ ਰੋਡਵੇਜ ਟਰਾਂਸਪੋਰਟ ਕਾਰਪੋਰੇਸ਼ਨ (PRTC) ਅਤੇ ਪਨ ਬੱਸ (PUN BUS) ਵੱਲੋਂ 20 ਜੂਨ ਨੂੰ ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਚੱਕਾ ਜਾਮ ਕੀਤਾ ਜਾਣਾ ਸੀ, ਜਿਸ ਨੂੰ ਹੁਣ ਰੱਦ ਕਰ ਦਿੱਤਾ ਗਿਆ ਹੈ, ਕਿਉਂਕੁਿ ਪੀਆਰਟੀਸੀ ਅਤੇ ਪਨ ਬੱਸ ਦੇ ਕਰਮਚਾਰੀਆਂ ਦੀ ਸਰਕਾਰ ਨਾਲ ਸਹਿਮਤੀ ਬਣ ਗਈ ਹੈ। ਇਸ ਤੋਂ ਬਾਅਦ ਇਹ ਬਿਲਕੁਲ ਸਪੱਸ਼ਟ ਹੋ ਗਿਆ ਹੈ ਕਿ ਕੱਲ੍ਹ ਬੱਸਾਂ ਆਮ ਵਾਂਗ ਚੱਲਣਗੀਆਂ। ਇਸ ਤੋਂ ਪਹਿਲਾਂ ਪੀਆਰਟੀਸੀ ਅਤੇ ਪੰਨ ਬੱਸ ਵੱਲੋਂ ਮੰਗਾਂ ਦਾ ਹੱਲ ਨਾ ਹੋਣ ਨੂੰ ਲੈ ਕੇ ਮੁੱਖ ਮੰਤਰੀ ਦੀ ਰਿਹਾਇਸ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ, ਜਿਸ ਨੂੰ ਵੀ ਹੁਣ ਰੱਦ ਕਰ ਦਿੱਤਾ ਗਿਆ ਹੈ।

ਸਰਕਾਰ ਨਾਲ ਬਣੀ ਸਹਿਮਤੀ ਵਿੱਚ ਤੈਅ ਹੋਇਆ ਹੈ ਕਿ ਮੁਲਾਜ਼ਮਾਂ ਦੀਆਂ ਤਨਖਾਹਾਂ ਪਹਿਲੇ ਹਫਤੇ ਵਿੱਚ ਉਨ੍ਹਾਂ ਦੇ ਖਾਤਿਆਂ ਵਿੱਚ ਪਾ ਦਿੱਤੀਆਂ ਜਾਣਗੀਆਂ। ਇਸ ਸਬੰਧੀ ਡਾਇਰੈਕਟਰ ਵੱਲੋਂ ਭਰੋਸਾ ਦਿੱਤਾ ਗਿਆ ਹੈ। ਮੁਲਾਜ਼ਮਾਂ ਦੀਆਂ ਬਾਕੀ ਰਹਿੰਦਿਆਂ ਮੰਗਾਂ ਬਾਰੇ 28 ਜੂਨ ਨੂੰ ਫਿਰ ਤੋਂ ਮੀਟਿੰਗ ਕੀਤੀ ਜਾਵੇਗੀ।

ਇਹ ਵੀ ਪੜ੍ਹੋ –  ਡਾਕਟਰ ਨੇ ਬੱਚੇ ਨੂੰ ਐਕਸਪਾਇਰੀ ਟੀਕਾ ਲਗਾਇਆ !11 ਮਹੀਨੇ ਦੇ ਜਵਾਕ ਦੀ ਹਾਲਤ ਵੇਖ ਮਾਪਿਆਂ ਦੇ ਹੋਸ਼ ਉੱਡੇ