The Khalas Tv Blog Others ਪੀਆਰਟੀਸੀ ਮੁਲਾਜ਼ਮਾਂ ਤੇ ਕੈਪਟਨ ਦੀ ਮੀਟਿੰਗ ਬੇਸਿੱਟਾ, ਚੱਕਾ ਜਾਮ ਰਹੇਗਾ ਜਾਰੀ
Others

ਪੀਆਰਟੀਸੀ ਮੁਲਾਜ਼ਮਾਂ ਤੇ ਕੈਪਟਨ ਦੀ ਮੀਟਿੰਗ ਬੇਸਿੱਟਾ, ਚੱਕਾ ਜਾਮ ਰਹੇਗਾ ਜਾਰੀ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਪੰਜਾਬ ਸਰਕਾਰ ਵੱਲੋਂ ਹੜਤਾਲੀ ਪੀਆਰਟੀਸੀ ਦੇ ਮੁਲਾਜ਼ਮਾਂ ਨੂੰ ਗੱਲਬਾਤ ਲਈ ਦਿੱਤੇ ਸੱਦੇ ਤਹਿਤ ਅੱਜ ‌ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੇ ਦਫ਼ਤਰ ਸਿਵਲ ਸਕੱਤਰੇਤ ਵਿੱਚ ਮੀਟਿੰਗ ਬੇਸਿੱਟਾ ਰਹੀ। ਜਥੇਬੰਦੀ ਦੇ ਲੀਡਰ ਕਮਲ ਕੁਮਾਰ ਨੇ ਦੱਸਿਆ ਕਿ ਹੁਣ ਯੂਨੀਅਨ ਨਵੇਂ ਸਿਰੇ ਤੋਂ ਚੰਡੀਗੜ੍ਹ ਵਿਖੇ ਆਪਣੀ ਮੀਟਿੰਗ ਕਰਕੇ ਛੇਤੀ ਹੀ ਅਗਲੇ ਸੰਘਰਸ਼ ਦਾ ਐਲਾਨ ਕਰੇਗੀ ਅਤੇ ਪੰਜਾਬ ਭਰ ਵਿੱਚ ਬੱਸਾਂ ਦੀ ਚੱਲ ਰਹੀ ਅਣਮਿੱਥੇ ਸਮੇਂ ਦੀ ਹੜਤਾਲ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ।

ਉਨ੍ਹਾਂ ਦੱਸਿਆ ਕਿ ਮੀਟਿੰਗ ਦੌਰਾਨ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਮੌਜੂਦ ਸਨ ਅਤੇ ਪੀਆਰਟੀਸੀ ਅਤੇ ਪੰਜਾਬ ਰੋਡਵੇਜ਼ ਦੇ ਅਧਿਕਾਰੀ ਵੀ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਮੀਟਿੰਗ ਦੌਰਾਨ ਨਾ ਨਵੀਆਂ ਬੱਸਾਂ ਪਾਉਣ, ਨਾ ਹੀ ਰੈਗੂਲਰ ਕਰਨ ਅਤੇ ਨਾ ਹੀ ਤਨਖਾਹ ਵਧਾਉਣ ਦਾ ਕੋਈ ਭਰੋਸਾ ਦਿੱਤਾ, ਸਗੋਂ ਐਕਟ ਬਣਾਕੇ ਮਸਲੇ ਹੱਲ ਕਰਨ ਦੀ ਗੱਲ ਕਹੀ ਗਈ, ਜੋ ਬਿਲਕੁਲ ਮਨਜ਼ੂਰ ਨਹੀਂ ਹੈ।

Exit mobile version