‘ਦ ਖ਼ਾਲਸ ਬਿਊਰੋ:- 12 ਵੀਂ ਕਾਲਸ ਦੀ ਪ੍ਰੀਖਿਆਵਾਂ ਨੂੰ ਲੈ ਕੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੱਡਾ ਐਲਾਨ ਕੀਤਾ ਹੈ। ਸਿੰਗਲਾ ਨੇ ਵੱਖ-ਵੱਖ ਕਲਾਸਾਂ ਦੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ, ਜਿਸ ਨੂੰ ਪੰਜਾਬ ਸਕੂਲ ਸਿਖਿਆ ਬੋਰਡ ਨੇ 15 ਜੁਲਾਈ ਤੋਂ ਬਾਅਦ ਲੈਣ ਦਾ ਐਲਾਨ ਕੀਤਾ ਸੀ।

ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਸਰਕਾਰ ਨੇ 12 ਵੀਂ ਦੀਆਂ ਕਲਾਸਾਂ ਸਮੇਤ ਹੋਰ ਕਈ ਸ਼੍ਰੇਣੀਆਂ ਦੀਆਂ ਰਹਿੰਦੀਆਂ ਸਾਰੀਆਂ ਪ੍ਰੀਖਿਆਵਾਂ ਨੂੰ ਰੱਦ ਕਰਨ ਦਾ ਫੈਸਲਾ ਕੀਤਾ ਹੈ। ਉਹ ਭਾਵੇ ਓਪਨ ਸਕੂਲ ਨਾਲ ਸਬੰਧਿਤ ਹੋਣ ਭਾਵੇ ਸੁਨਹਿਰੀ ਮੌਕਿਆਂ ਵਾਲੇ ਵਿਦਿਆਰਥੀਆਂ ਨਾਲ ਸਬੰਧਿਤ ਹੋਣ।

 

ਇਸ ਦੇ ਨਾਲ ਹੀ ਪੰਜਾਬ ਅੰਦਰ ਵੱਧ ਰਹੇ COVID -19 ਦੇ ਕੇਸਾਂ ਨੂੰ ਦੇਖਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਆਖ਼ਰੀ ਸਾਲ ਦੀਆਂ ਪ੍ਰੀਖਿਆਵਾਂ ਰੱਦ ਕਰਵਾਉਣ ਲਈ ਕਿਹਾ ਹੈ।