Punjab

PSEB ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ, ਗਗਨਦੀਪ ਕੌਰ ਨੇ ਹਾਸਲ ਕੀਤਾ ਪਹਿਲਾ ਸਥਾਨ

PSEB declares 10th class results, this time again girls compete, Gagandeep Kaur wins first place

ਚੰਡੀਗੜ੍ਹ :  ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ  ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ। 10 ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਇੱਕ ਵਾਰ ਫਿਰ ਤੋਂ ਕੁੜੀਆਂ  ਨੇ ਬਾਜ਼ੀ ਮਾਰੀ ਹੈ।

10ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਫਰੀਦਕੋਟ ਦੀ ਗਗਨਦੀਪ ਕੌਰ ਨੇ ਵੱਲੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਗਿਆ ਹੈ। ਜਦਕਿ ਫਰੀਦਕੋਟ ਦੀ ਹੀ ਨਵਜੋਤ ਕੌਰ ਨੇ ਦੂਜੇ ਸਥਾਨ ਹਾਸਲ ਕੀਤਾ ਹੈ ਅਤੇ ਮਾਨਸਾ ਦੀ ਹਰਮਨਦੀਪ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਫਰੀਦਕੋਟ ਦੀ ਗਗਨਦੀਪ ਕੌਰ ਨੇ 650 ਵਿਚੋਂ 650 ਨੰਬਰ ਲੈ ਕੇ 100 ਫ਼ੀਸਦੀ ਨਾਲ ਸੂਬੇ ਵਿੱਚੋਂ ਟਾਪ ਕੀਤਾ ਹੈ। ਇਸ ਤੋਂ ਇਲਾਵਾ ਫਰੀਦਕੋਟ ਦੀ ਹੀ ਨਵਜੋਤ ਕੌਰ ਨੇ 648 ਅੰਕ ਲੈ ਕੇ 99.69 ਫ਼ੀਸਦੀ ਨਾਲ ਦੂਜਾ ਸਥਾਨ ਤੇ ਮਾਨਸਾ ਦੀ ਹਰਮਨਦੀਪ ਕੌਰ ਨੇ 646 ਅੰਕ ਲੈ ਕੇ 99.38 ਫ਼ੀਸਦੀ ਨਾਲ ਤੀਜਾ ਸਥਾਨ ਹਾਸਿਲ ਕੀਤਾ ਹੈ।

ਇਸ ਵਾਰ 10ਵੀਂ ਜਮਾਤ ਦਾ ਕੁੱਲ ਨਤੀਜਾ 97.54 ਫ਼ੀਸਦੀ ਰਿਹਾ । ਸਰਕਾਰੀ ਸਕੂਲਾਂ ਦਾ ਪਾਸ ਫ਼ੀਸਦ 97.76 ਰਿਹਾ ਤੇ ਪ੍ਰਾਈਵੇਟ ਸਕੂਲਾਂ ਦਾ ਨਤੀਜਾ 97% ਰਿਹਾ। 10ਵੀਂ ਜਮਾਤ ਵਿੱਚੋ 98.46 ਫ਼ੀਸਦੀ ਕੁੜੀਆਂ ਤੇ 96.73 ਫ਼ੀਸਦੀ ਮੁੰਡੇ ਪਾਸੇ ਹੋਏ ਹਨ ।

ਪਠਾਨਕੋਟ ਜ਼ਿਲ੍ਹੇ ਵਿੱਚ ਸਭ ਤੋਂ ਵੱਧ 99.19% ਪਾਸ ਪ੍ਰਤੀਸ਼ਤਤਾ ਹੈ ਜਦਕਿ ਬਰਨਾਲਾ ਵਿੱਚ ਸਭ ਤੋਂ ਘੱਟ 95.96% ਹੈ। ਵਿਦਿਆਰਥੀ ਅਧਿਕਾਰਤ ਵੈੱਬਸਾਈਟ ਦੀ ਮਦਦ ਨਾਲ ਆਪਣਾ ਨਤੀਜਾ ਦੇਖ ਸਕਦੇ ਹਨ। ਪੰਜਾਬ ਬੋਰਡ ਨੇ ਅੱਜ 10ਵੀਂ ਜਮਾਤ ਦਾ ਨਤੀਜਾ ਜਾਰੀ ਕੀਤਾ। ਅੰਗਰੇਜ਼ੀ ਵਿਸ਼ੇ ਵਿੱਚ ਪਾਸ ਪ੍ਰਤੀਸ਼ਤਤਾ 99.22 ਹੈ ਜੋ ਕਿ ਪੰਜਾਬੀ ਵਿਸ਼ੇ ਵਿੱਚ 99.1% ਦੀ ਪਾਸ ਪ੍ਰਤੀਸ਼ਤਤਾ ਤੋਂ ਥੋੜ੍ਹਾ ਵੱਧ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਵਿਧਾਇਕ ਗੁਰਦਿੱਤ ਸਿੰਧ ਸੇਖੋਂ ਨੇ ਇਸ ਮੌਕੇ ਸਾਰੇ ਵਿਦਿਆਰਥੀਆਂ ਨੂੰ ਪਾਸ ਹੋਣ ‘ਤੇ ਵਧਾਈ ਦਿੱਤੀ ਹੈ।

PSEB ਨੇ 10ਵੀਂ ਦੇ ਨਤੀਜੇ ਦੇ ਨਾਲ ਟਾਪਰ ਲਿਸਟ ਵੀ ਜਾਰੀ ਕਰ ਦਿੱਤੀ ਹੈ। ਇਸ ਸਾਲ ਟਰਾਂਸਜੈਂਡਰ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 100% ਹੈ। ਕੁੱਲ ਤਿੰਨ ਟਰਾਂਸਜੈਂਡਰ ਵਿਦਿਆਰਥੀ ਪ੍ਰੀਖਿਆ ਵਿੱਚ ਬੈਠੇ ਸਨ ਅਤੇ ਸਾਰੇ ਪਾਸ ਹੋਏ ਹਨ।