ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 10 ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ। 10 ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਇੱਕ ਵਾਰ ਫਿਰ ਤੋਂ ਕੁੜੀਆਂ ਨੇ ਬਾਜ਼ੀ ਮਾਰੀ ਹੈ।
10ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਲੁਧਿਆਣਾ ਦੀ ਅਦਿਤੀ 100% ਨੰਬਰ ਲੈ ਕੇ ਅੱਵਲ ਰਹੀ, ਲੁਧਿਆਣਾ ਦੀ ਅਲੀਸ਼ਾ 99.23% ਲੈਕੇ ਦੂਜੇ ਨੰਬਰ ‘ਤੇ ਰਹੀ ਅਤੇ ਬਾਬਾ ਬਕਾਲਾ ਦੀ ਕਰਮਨਪ੍ਰੀਤ ਕੌਰ 99.23 % ਹਾਸਲ ਕਰਕੇ ਤੀਜੇ ਨੰਬਰ ‘ਤੇ ਰਹੀ।
ਅਦਿੱਤੀ ਨੇ 100 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ। ਦੂਜੇ ਨੰਬਰ ‘ਤੇ ਲੁਧਿਆਣਾ ਦੀ ਆਲੀਸਾ ਸ਼ਰਮਾ ਰਹੀ ਹੈ ,ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ ਅਤੇ ਤੀਜੇ ਨੰਬਰ ‘ਤੇ ਅੰਮ੍ਰਿਤਸਰ ਦੀ ਕਰਮਨਪ੍ਰੀਤ ਕੌਰ ਰਹੀ ਹੈ , ਜਿਸ ਨੇ 99.23 ਫ਼ੀਸਦੀ ਅੰਕ ਪ੍ਰਾਪਤ ਕੀਤੇ ਹਨ।
ਇਸ ਸਾਲ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 13 ਫਰਵਰੀ ਤੋਂ ਸ਼ੁਰੂ ਹੋ ਕੇ 5 ਮਾਰਚ ਨੂੰ ਸਮਾਪਤ ਹੋਈਆਂ। ਇਹ ਪ੍ਰੀਖਿਆ ਸੂਬੇ ਭਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ ‘ਤੇ ਕਰਵਾਈ ਗਈ। ਪੰਜਾਬ ਬੋਰਡ 10ਵੀਂ ਜਮਾਤ ਦੀ ਪ੍ਰੀਖਿਆ ਸਾਰੇ ਦਿਨ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਇੱਕੋ ਸ਼ਿਫਟ ਵਿੱਚ ਲਈ ਗਈ। ਇਸ ਪ੍ਰੀਖਿਆ ਵਿੱਚ ਕੁੱਲ 3 ਲੱਖ ਦੇ ਕਰੀਬ ਵਿਦਿਆਰਥੀ ਬੈਠੇ ਸਨ।
ਜਿਹੜੇ ਵਿਦਿਆਰਥੀ ਇਸ ਪ੍ਰੀਖਿਆ ਲਈ ਬੈਠੇ ਸਨ, ਉਹ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾ ਕੇ ਆਪਣਾ ਨਤੀਜਾ ਦੇਖ ਸਕਦੇ ਹਨ। ਨਤੀਜਾ ਜਾਰੀ ਹੋਣ ਤੋਂ ਬਾਅਦ ਤੁਸੀਂ ਇਹਨਾਂ ਸਟੈਪਾਂ ਦੀ ਪਾਲਣਾ ਕਰਕੇ ਆਪਣਾ ਨਤੀਜਾ ਦੇਖ ਸਕਦੇ ਹੋ।
ਇੱਥੇ ਚੈੱਕ ਕਰੋ 10ਵੀਂ ਜਮਾਤ ਦਾ ਨਤੀਜਾ
PSEB 10th Result 2024 ਦੀ ਜਾਂਚ ਕਿਵੇਂ ਕਰੀਏ
PSEB ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਜਾਓ।
ਹੋਮ ਪੇਜ ‘ਤੇ ਉਪਲਬਧ PSEB 10th Result 2024 ਲਿੰਕ ‘ਤੇ ਕਲਿੱਕ ਕਰੋ।
ਇੱਕ ਨਵਾਂ ਪੇਜ ਖੁੱਲ ਜਾਵੇਗਾ।
ਲੋੜੀਂਦੇ ਵੇਰਵੇ ਦਰਜ ਕਰੋ ਅਤੇ ਸਬਮਿਟ ਬਟਨ ‘ਤੇ ਕਲਿੱਕ ਕਰੋ।
ਇਸ ਤੋਂ ਬਾਅਦ ਤੁਹਾਡਾ PSEB 10th Result 2024 ਸਕ੍ਰੀਨ ‘ਤੇ ਦਿਖਾਈ ਦੇਵੇਗਾ।
ਨਤੀਜਾ ਚੈੱਕ ਕਰੋ ਅਤੇ ਪੰਨਾ ਡਾਊਨਲੋਡ ਕਰੋ।
ਭਵਿੱਖ ਦੇ ਸੰਦਰਭ ਲਈ ਇਸਦੀ ਹਾਰਡ ਕਾਪੀ ਆਪਣੇ ਕੋਲ ਰੱਖੋ।