Punjab

PSEB ਨੇ ਬਾਰਵੀਂ ਜਮਾਤ ਦੇ ਨਤੀਜੇ ਐਲਾਨੇ , ਇਸ ਵਾਰ ਫਿਰ ਮਾਰੀ ਕੁੜੀਆਂ ਨੇ ਬਾਜ਼ੀ , ਮਾਨਸਾ ਦੀ ਲੜਕੀ ਸੁਜਾਨ ਕੌਰ ਪਹਿਲੇ ਨੰਬਰ ‘ਤੇ

PSEB declares Class 12th results, this time again girls win, Mansa girl Sujan Kaur stands first

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ( Punjab School Education Board ) ਵੱਲੋਂ ਅੱਜ 12ਵੀਂ ਕਲਾਸ ਦੀ ਪ੍ਰੀਖਿਆ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਪੰਜਾਬ  ਸਕੂਲ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾ.ਵਰਿੰਦਰ ਭਾਟੀਆ ਵੱਲੋਂ ਨਤੀਜੇ ਦਾ ਐਲਾਨ ਕੀਤਾ ਗਿਆ। ਵਿਦਿਆਰਥੀ ਪੰਜਾਬ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.org ‘ਤੇ ਜਾ ਕੇ ਆਪਣੇ ਨਤੀਜੇ ਆਨਲਾਈਨ ਦੇਖ ਸਕਦੇ ਹਨ। 12ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਇੱਕ ਵਾਰ ਫਿਰ ਤੋਂ ਮਾਨਸਾ ਜ਼ਿਲ੍ਹੇ ਨੇ ਬਾਜ਼ੀ ਮਾਰੀ ਹੈ।

12ਵੀਂ ਦੇ ਐਲਾਨੇ ਗਏ ਨਤੀਜੇ ਵਿੱਚੋਂ ਮਾਨਸਾ ਦੀ ਵਿਦਿਆਰਥਣ ਸੁਜਾਨ ਕੌਰ ਵੱਲੋਂ ਪਹਿਲਾਂ ਸਥਾਨ ਪ੍ਰਾਪਤ ਕੀਤਾ ਗਿਆ ਹੈ। ਜਦਕਿ ਦੂਜੇ ਸਥਾਨ ਸਥਾਨ ‘ਤੇ ਬਠਿੰਡਾ ਦੀ ਸ਼ਰੇਆ ਸਿੰਗਲਾ ਨੇ ਹਾਸਿਲ ਕੀਤਾ ਹੈ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹੀ ਹੈ।

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ 12ਵੀਂ ‘ਚ ਪਾਸ ਹੋਏ ਸਾਰੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਹੈ।

ਮਾਨਸਾ ਦੀ ਵਿਦਿਆਰਥਣ ਸੁਜਾਨ ਕੌਰ ਨੇ 500 ਵਿੱਚੋਂ 500 ਅੰਕ ਪ੍ਰਾਪਤ ਕੀਤੇ ਹਨ। ਜਦੋਂ ਕਿ ਦੂਜੇ ਸਥਾਨ ਸਥਾਨ ‘ਤੇ ਰਹਿਣ ਵਾਲੀ ਬਠਿੰਡਾ ਦੀ ਸ਼ਰੇਆ ਸਿੰਗਲਾ  ਨੇ 500 ਵਿੱਚੋਂ 498 ਅੰਕ ਹਾਸਲ ਕੀਤੇ ਹਨ ਅਤੇ ਲੁਧਿਆਣਾ ਦੀ ਨਵਪ੍ਰੀਤ ਕੌਰ ਤੀਜੇ ਸਥਾਨ ‘ਤੇ ਰਹਿਣ ਵਾਲੀ ਵਿਦਿਆਰਥਣ ਨੇ 500 ਵਿੱਚੋਂ 497 ਅੰਕ ਪ੍ਰਾਪਤ ਕੀਤੇ ਹਨ। ਬਾਰਵੀਂ ਜਮਾਤ ਦਾ ਕੁੱਲ ਨਤੀਜਾ 92.47 ਫੀਸਦ ਰਿਹਾ ਹੈ।