‘ਦ ਖ਼ਾਲਸ ਬਿਊਰੋ :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਪਹਿਲੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਦੀ ਪੜ੍ਹਾਈ ਦਾ ਮੁਲਾਂਕਣ ਕਰਨ ਅਤੇ ਇਸ ਵਿੱਚ ਹੋਰ ਸੁਧਾਰ ਲਿਆਉਣ ਲਈ 2 ਅਤੇ 3 ਨਵੰਬਰ 2020 ਨੂੰ ਸਾਰੇ ਸਕੂਲਾਂ ਵਿੱਚ ਮਾਪੇ-ਅਧਿਆਪਕ ਮੀਟਿੰਗਾਂ ਕਰਨੇ ਦੇ ਨਿਰਦੇਸ਼ ਦਿੱਤੇ ਹਨ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਐਸ.ਸੀ.ਈ.ਆਰ.ਟੀ ਵੱਲੋਂ ਜਾਰੀ ਕੀਤੇ ਗਏ ਪੱਤਰ ਵਿੱਚ ਇਨ੍ਹਾਂ ਮੀਟਿੰਗਾਂ ਦੌਰਾਨ ਅਧਿਆਪਿਕਾਂ ਨੂੰ ਬੱਚਿਆਂ, ਉਨ੍ਹਾਂ ਦੇ ਮਾਪਿਆਂ, ਪੰਚਾਇਤ ਮੈਂਬਰਾਂ ਅਤੇ ਹੋਰ ਪਤਵੰਤਿਆਂ ਤੱਕ ਪਹੁੰਚ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਘਾਟਾਂ-ਕਮਜ਼ੋਰੀਆਂ ਦਾ ਪਤਾ ਲਾ ਕੇ ਇਸ ਕਾਰਜ ਨੂੰ ਹੋਰ ਬਿਹਤਰ ਬਣਾਇਆ ਜਾ ਸਕੇ।