‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੰਬਰ 2021 ਵਿੱਚ ਕਰਵਾਈਆਂ ਜਾਣ ਵਾਲੀਆਂ ਪ੍ਰੀਖਿਆਵਾਂ ਸੰਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ। ਪੀਐੱਸਈਬੀ (PSEB) ਦੀ ਦਸਵੀਂ ਅਤੇ ਬਾਰ੍ਹਵੀਂ ਕਲਾਸ ਮਾਰਚ 2021 ਵਿੱਚ ਰਹਿੰਦੀਆਂ ਪ੍ਰੀਖਿਆਵਾਂ (ਰੀ-ਅਪੀਅਰ, ਵਾਧੂ ਵਿਸ਼ਾ, ਦਰਜਾ ਵਧਾਉਣ ) ਅਤੇ ਦਸਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ਾ (ਤਿਮਾਹੀ) ਅਤੇ ਗੋਲਡਨ ਚਾਂਸ ਮੁੜ ਪ੍ਰੀਖਿਆ (ਜੋ ਪ੍ਰੀਖਿਆਰਥੀ ਫੀਸ ਭਰਨ ਉਪਰੰਤ ਜਨਵਰੀ 2021 ਵਿੱਚ ਪ੍ਰੀਖਿਆ ਦੇਣ ਤੋਂ ਰਹਿ ਗਏ ਸਨ), 10 ਨਵੰਬਰ 2021 ਤੋਂ 25 ਨਵੰਬਰ 2021 ਤੱਕ ਕਰਵਾਈਆਂ ਜਾ ਰਹੀਆਂ ਹਨ। ਇਹ ਪ੍ਰੀਖਿਆ ਜ਼ਿਲ੍ਹਾ ਪੱਧਰ ਅਤੇ ਬੋਰਡ ਵੱਲੋਂ ਸਥਾਪਿਤ ਕੀਤੇ ਗਏ ਪ੍ਰੀਖਿਆ ਕੇਂਦਰਾਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਕਰਵਾਈ ਜਾਵੇਗੀ। ਵਿਦਿਆਰਥੀ ਡੇਟ-ਸ਼ੀਟ ਅਤੇ ਹੋਰ ਜਾਣਕਾਰੀ ਲਈ ਬੋਰਡ ਦੀ ਵੈੱਬਸਾਈਟ www.pseb.ac.in ‘ਤੇ ਹਾਸਿਲ ਕਰ ਸਕਦੇ ਹਨ।
Related Post
India, International, Punjab, Religion
ਫ਼ਤਿਹਗੜ੍ਹ ਸਾਹਿਬ ਦੇ ਮਲਕੀਤ ਸਿੰਘ ਨੇ ਰਚਿਆ ਇਤਿਹਾਸ! ਐਵਰੈਸਟ
November 24, 2024