Punjab

ਹਿਰਾਸਤ ‘ਚ ਪੀਟੀਸੀ ਦਾ MD

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਪੁਲਿਸ ਨੇ ਪੀਟੀਸੀ ਚੈਨਲ ਦੇ President-cum-MD ਰਬਿੰਦਰ ਨਰਾਇਣ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਹਨਾਂ ਤੋਂ ਪੀਟੀਸੀ ਮਿਸ ਪੰਜਾਬਣ ਮੁਕਾਬਲੇ ਸਬੰਧੀ ਇੱਕ ਲੜਕੀ ਵੱਲੋਂ ਦਰਜ ਕਰਵਾਈ ਐੱਫ਼ਆਈਆਰ ਦੇ ਸੰਬੰਧ ਵਿੱਚ ਪੁੱਛਗਿੱਛ ਕੀਤੀ ਜਾ ਰਹੀ ਹੈ। ਰਬਿੰਦਰ ਨਾਰਾਇਣ ਨੂੰ ਗੁੜਗਾਓਂ ਵਿਚਲੀ ਰਿਹਾਇਸ਼ ਤੋਂ ਹਿਰਾਸਤ ਵਿੱਚ ਲਿਆ ਗਿਆ ਹੈ। ਪੀਟੀਸੀ ਨੈੱਟਵਰਕ ਦੇ ਬੁਲਾਰੇ ਨੇ ਕਿਹਾ, “ਇਹ ਇੱਕ ਰਾਜਨੀਤੀ ਤੋਂ ਪ੍ਰੇਰਿਤ ਕਦਮ ਹੈ। ਇੱਕ ਬਿਆਨ ਵਿੱਚ ਕਿਹਾ ਗਿਆ ਹੈ ਕਿ ਮਾਮਲੇ ਵਿੱਚ ਬਣਾਈ ਗਈ ਐਸਆਈਟੀ ਪਹਿਲਾਂ ਹੀ ਸਾਡੇ ਐਮਡੀ ਰਬਿੰਦਰ ਨਰਾਇਣ ਦੇ ਬਿਆਨ ਦਰਜ ਕਰ ਚੁੱਕੀ ਹੈ। ਉਸ ਨੇ ਜਾਂਚ ਵਿੱਚ ਸਹਿਯੋਗ ਦਿੱਤਾ ਹੈ ਅਤੇ ਸਾਰੇ ਡੀਵੀਆਰ ਪੁਲੀਸ ਨੂੰ ਸੌਂਪ ਦਿੱਤੇ ਹਨ। ਇਸ ਤੋਂ ਇਲਾਵਾ ਮੁੱਖ ਮੁਲਜ਼ਮ ਨੈਨਸੀ ਘੁੰਮਣ ਅਤੇ ਭੁਪਿੰਦਰ ਸਿੰਘ ਦਾ ਪੀਟੀਸੀ ਨੈੱਟਵਰਕ ਨਾਲ ਕੋਈ ਸਬੰਧ ਨਹੀਂ ਹੈ। ਉਹ ਕਦੇ ਸਾਡੇ ਨਾਲ ਜੁੜੇ ਨਹੀਂ ਸਨ।”