ਬਿਉਰੋ ਰਿਪੋਰਟ – ਪੰਜਾਬ ਦੇ ਵਿਚ ਅੱਜ ਸਰਕਾਰੀ ਸਕੂਲਾਂ ਦੇ ਵਿਚ ਮੈਗਾ ਪੀਟੀ ਮੀਟ ਕਰਵਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨੰਗਲ ਦੇ ਸਰਕਾਰੀ ਸਕੂਲ ਵਿੱਚ ਪਹੁੰਚੇ ਹਨ। ਇਸ ਦੌਰਾਨ ਉਨ੍ਹਾਂ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਨੂੰ ਦਬਾਅ ਤੋਂ ਮੁਕਤ ਰੱਖਿਆ ਜਾਵੇ ਅਤੇ ਉਨ੍ਹਾਂ ਤੇ ਆਪਣਾ ਵਿਸ਼ਵਾਸ਼ ਰੱਖੋਂ। ਰੱਬ ਨੇ ਹਰ ਬੱਚੇ ਵਿਚ ਕੋਈ ਨਾ ਕੋਈ ਗੁਣ ਜ਼ਰੂਰ ਪੈਦਾ ਕੀਤਾ ਹੁੰਦਾ ਹੈ, ਇਸ ਕਰਕੇ ਕਿਸੇ ਨਾਲ ਵੀ ਬੱਚੇ ਦੀ ਤੁਲਨਾ ਨਾ ਕਰੋ। ਉਨ੍ਹਾਂ ਵਿਦਿਆਰਥੀਆਂ ਨੂੰ ਐਲੋਨ ਮਸਕ ਦੀ ਕੰਪਨੀ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਤੁਹਾਨੂੰ ਆਪਣੇ ਕੰਮ ਵਿੱਚ ਇਸ ਤਰ੍ਹਾਂ ਮਾਹਰ ਬਣਨਾ ਚਾਹੀਦਾ ਹੈ ਕਿ ਤੁਹਾਡੇ ਕੋਲ ਹੋਰ ਕੋਈ ਵਿਕਲਪ ਨਹੀਂ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਿਰਫ ਅਧਿਆਪਕ ਹੀ ਬੱਚਿਆਂ ਨੂੰ ਪੜਾਉਣ ਅਤੇ ਹੋਰ ਕੰਮਾਂ ਲਈ ਅਧਿਆਪਕਾਂ ਨੂੰ ਨਾ ਵਰਤਿਆ ਜਾਵੇ। ਸਕੂਲ ਵਿੱਚ ਚੱਲ ਰਹੀ ਬੱਸ ਸੇਵਾ ਦਾ 10 ਹਜ਼ਾਰ ਤੋਂ ਵੱਧ ਬੱਚੇ ਲਾਭ ਲੈ ਰਹੇ ਹਨ। ਇਨ੍ਹਾਂ ਵਿਦਿਆਰਥੀਆਂ ਵਿੱਚ 7200 ਲੜਕੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਬੱਚਿਆਂ ਵਿੱਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਉਨ੍ਹਾਂ ਨੂੰ ਸਿਰਫ਼ ਮਾਹੌਲ ਦੇਣ ਦੀ ਲੋੜ ਹੈ। ਸਾਡੀ ਸਰਕਾਰ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਮੌਕਾ ਦਿੱਤਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਕਲਾਸ ਰੂਮ ਵਿੱਚ ਜਾ ਕੇ ਬੱਚਿਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।
ਇਹ ਵੀ ਪੜ੍ਹੋ – ਭਾਜਪਾ ਨੇ ਜ਼ਿਮਨੀ ਚੋਣਾਂ ਲਈ ਆਪਣੇ ਉਮੀਦਵਾਰਾਂ ਦਾ ਕੀਤਾ ਐਲਾਨ