The Khalas Tv Blog Punjab ਪੰਜਾਬ ਦੇ ਸਕੂਲਾਂ ‘ਚ 5 ਫਰਵਰੀ ਨੂੰ ਹੋਵੇਗੀ PTM, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ
Punjab

ਪੰਜਾਬ ਦੇ ਸਕੂਲਾਂ ‘ਚ 5 ਫਰਵਰੀ ਨੂੰ ਹੋਵੇਗੀ PTM, ਸਿੱਖਿਆ ਵਿਭਾਗ ਨੇ ਜਾਰੀ ਕੀਤੇ ਹੁਕਮ

ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 5 ਫਰਵਰੀ ਨੂੰ ਪੇਰੈਂਟਸ ਟੀਚਰ ਮੀਟਿੰਗ (ਪੀ.ਟੀ.ਐਮ.) ਹੋਵੇਗੀ। ਇਸ ਸਬੰਧੀ ਪੰਜਾਬ ਸਿੱਖਿਆ ਵਿਭਾਗ ਵੱਲੋਂ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਸ ਦੌਰਾਨ ਸਾਰੇ ਮਾਪੇ ਸਕੂਲਾਂ ਵਿੱਚ ਪਹੁੰਚਣਗੇ। ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ।

ਸਿੱਖਿਆ ਵਿਭਾਗ ਨੇ ਮਾਪੇ ਅਧਿਆਪਕ ਮੀਟਿੰਗ (PTM) ਦੀ ਤਰੀਕ ਬਦਲ ਦਿੱਤੀ ਹੈ। ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਭਰ ਦੇ ਸਕੂਲਾਂ ਵਿੱਚ ਹੋਣ ਵਾਲੀ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਦੀ ਮਿਤੀ ਸਬੰਧੀ ਨਵੇਂ ਹੁਕਮ ਜਾਰੀ ਕੀਤੇ ਹਨ। ਵਿਭਾਗ ਨੇ ਕਿਹਾ ਕਿ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਹੁਣ 5 ਫ਼ਰਵਰੀ ਨੂੰ ਹੋਵੇਗੀ।

ਇਹ ਧਿਆਨ ਦੇਣ ਯੋਗ ਹੈ ਕਿ ਇਹ ਮੀਟਿੰਗ ਪਹਿਲਾਂ 1 ਫ਼ਰਵਰੀ 2025 ਨੂੰ ਹੋਣੀ ਸੀ, ਜਿਸ ਨੂੰ ਪ੍ਰਬੰਧਕੀ ਕਾਰਨਾਂ ਕਰ ਕੇ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਫੀਲਡ ਤੋਂ ਆ ਰਹੀਆਂ ਮੰਗਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਪੀਟੀਐਮ ਦੀ ਮਿਤੀ ਬਦਲ ਦਿੱਤੀ ਗਈ ਹੈ।

ਵਿਭਾਗ ਨੇ ਸਾਰੇ ਸਕੂਲਾਂ ਨੂੰ ਇਸ ਬਾਰੇ ਸੂਚਿਤ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਮਾਪੇ ਅਧਿਆਪਕ ਮੀਟਿੰਗ (ਪੀਟੀਐਮ) ਦੀ ਤਰੀਕ ਵਿੱਚ ਬਦਲਾਅ ਬਾਰੇ ਸਾਰੀ ਜਾਣਕਾਰੀ ਦੇਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਵਿਭਾਗ ਨੇ ਕਿਹਾ ਕਿ ਇਸ ਨੂੰ ਸਫ਼ਲ ਬਣਾਉਣ ਲਈ ਜ਼ਰੂਰੀ ਕਦਮ ਚੁੱਕੇ ਜਾ ਰਹੇ ਹਨ।

ਇਸ ਪੇਟੀਐਮ ਨੂੰ ਕਾਫੀ ਅਹਿਮ ਮੰਨਿਆ ਜਾ ਰਿਹਾ ਹੈ। ਕਿਉਂਕਿ ਇਸ ਤੋਂ ਬਾਅਦ ਸਾਲਾਨਾ ਪ੍ਰੀਖਿਆਵਾਂ ਸ਼ੁਰੂ ਹੋਣ ਜਾ ਰਹੀਆਂ ਹਨ। ਅਜਿਹੇ ‘ਚ ਬੱਚਿਆਂ ਨਾਲ ਜੁੜੀ ਸਾਰੀ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਸਰਕਾਰੀ ਸਕੀਮਾਂ ਬਾਰੇ ਵੀ ਜਾਣੂ ਕਰਵਾਇਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਦੀ ਫੀਡਬੈਕ ਵੀ ਲਈ ਜਾਵੇਗੀ।

 

Exit mobile version