The Khalas Tv Blog Punjab PU ਪਟਿਆਲਾ ਦੇ ਹੋਸਟਲ ’ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼
Punjab

PU ਪਟਿਆਲਾ ਦੇ ਹੋਸਟਲ ’ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

ਬਿਉਰੋ ਰਿਪੋਰਟ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਹੋਸਟਲ (Punjabi University Hostel) ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ।

ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ’ਤੇ ਕਮਰੇ ’ਚ ਰਹਿ ਰਿਹਾ ਸੀ। ਜਦੋਂ ਅੱਜ ਸਵੇਰੇ ਸ਼ੁਭਮ ਕਮਰੇ ’ਚੋਂ ਬਾਹਰ ਨਹੀਂ ਆਇਆ ਤਾਂ ਸਾਥੀਆਂ ਨੇ ਵਾਰਡਰ ਨੂੰ ਜਾਣਕਾਰੀ ਦਿੱਤੀ ਤੇ ਪੁਲਿਸ ਮੌਕੇ ‘ਤੇ ਪੁੱਜੀ।

ਜਦੋਂ ਹੋਸਟਲ ਦੇ ਕਮਰੇ ਵਿੱਚ ਦੇਖਿਆ ਤਾਂ ਸ਼ੁਭਮ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਮ੍ਰਿਤਕ ਵਿਦਿਆਰਥੀ ਦੇ ਪਰਿਵਾਰ ਨੂੰ ਸੂਚਨਾ ਦੇ ਦਿੱਤੀ ਗਈ ਹੈ।

Exit mobile version