Punjab

ਕੱਲ੍ਹ ਸਰਕਾਰੀ ਛੁੱਟੀ, ਵਿਦਿਅਕ ਅਤੇ ਵਪਾਰਕ ਅਦਾਰੇ ਰਹਿਣਗੇ ਬੰਦ

ਪੰਜਾਬ ਵਿੱਚ ਕੱਲ੍ਹ ਨੂੰ ਵਿਸਾਖੀ (Vaisakhi) ਦਾ ਤਿਉਹਾਰ ਮਨਾਇਆ ਜਾਵੇਗਾ। ਜਿਸ ਨੂੰ ਲੈ ਕੇ ਪੂਰੇ ਸੂਬੇ ਵਿੱਚ ਸਰਕਾਰੀ ਛੁੱਟੀ ਹੋਵੇਗੀ। 13 ਅਪ੍ਰੈਲ ਨੂੰ ਸੂਬੇ ‘ਚ ਸਕੂਲ, ਕਾਲਜ, ਵਿਦਿਅਕ ਅਦਾਰੇ ਅਤੇ ਹੋਰ ਵਪਾਰਕ ਅਦਾਰਿਆਂ ਵਿੱਚ ਛੁੱਟੀ ਰਹੇਗੀ।

ਵਿਸਾਖੀ ਦਾ ਤਿਉਹਾਰ ਪੰਜਾਬ ਵਿੱਚ ਖ਼ਾਸ ਮਹੱਤਵ ਰੱਖਦਾ ਹੈ। ਇਹ ਤਿਉਹਾਰ ਪੰਜਾਬ ਵਿੱਚ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸੇ ਤਹਿਤ ਵਿਸਾਖੀ ਦੇ ਮੱਦੇਨਜ਼ਰ ਪੰਜਾਬ ਵਿਚ ਸਰਕਾਰੀ ਛੁੱਟੀ ਰਹੇਗੀ। ਭਲਕੇ ਪੰਜਾਬ ਭਰ ਵਿਚ ਸਕੂਲ, ਕਾਲਜ, ਬੈਂਕ ਅਤੇ ਹੋਰ ਵਿਦਿਅਕ ਅਦਾਰੇ ਬੰਦ ਰਹਿਣਗੇ ਅਤੇ ਸਰਕਾਰ ਵੱਲੋਂ 13 ਅਪ੍ਰੈਲ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਵਿਸਾਖੀ ਦਾ ਤਿਉਹਾਰ ਕਿਸਾਨਾਂ ਅਤੇ ਸਿੱਖਾਂ ਲਈ ਬਹੁਤ ਖਾਸ ਦਿਨ ਹੈ। ਇਸ ਦਿਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਖ਼ਾਲਸਾ ਪੰਥ ਦੀ ਸਾਜਨਾ ਕੀਤੀ ਸੀ। 1699 ਦੀ ਵਿਸਾਖੀ ਵਾਲੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਦੀ ਧਰਤੀ ਉੱਤੇ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਪੰਜਾਂ ਪਿਆਰਿਆਂ ਨੂੰ ਅੰਮ੍ਰਿਤ ਦੀ ਦਾਤ ਬਖਸ਼ਸ਼ ਕਰਕੇ ਖੁਦ ਆਪ ਅੰਮ੍ਰਿਤ ਛਕਿਆ ਸੀ। ਇਸੇ ਦਿਨ ਕਿਸਾਨਾਂ ਦੀ ਕਣਕ ਦੀ ਫਸਲ ਪੱਕ ਕੇ ਤਿਆਰ ਹੋ ਜਾਂਦੀ ਹੈ। ਕਣਕ ਦੀ ਫਸਲ 6 ਮਹਿਨਿਆਂ ਬਾਅਦ ਪੱਕ ਕੇ ਕਿਸਾਨ ਦੇ ਘਰ ਆਉਂਦੀ ਹੈ। ਇਸ ਕਰਕੇ ਇਹ ਦਿਨ ਕਿਸਾਨਾਂ ਲਈ ਬਹੁਤ ਖ਼ਾਸ ਹੁੰਦਾ ਹੈ।