The Khalas Tv Blog Punjab ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
Punjab

ਪਨਬੱਸ ਅਤੇ ਪੀਆਰਟੀਸੀ ਦੇ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

‘ਦ ਖ਼ਾਲਸ ਬਿਊਰੋ : ਪੰਜਾਬ ਸਰਕਾਰ ਦੀਆਂ ਮੁਸ਼ਕਿਲਾਂ ਵਧਦੀਆਂ ਜਾ ਰਹੀਆਂ ਹਨ। ਵੱਖ ਵੱਖ ਵਰਗਾਂ ਵੱਲੋਂ ਮੰਗਾਂ ਨੂੰ ਲੈ ਕੇ ਮਾਨ ਸਰਕਾਰ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੰਮ੍ਰਿਤਸਰ ਬੱਸ ਸਟੈਂਡ ਤੇ ਕੱਚੇ ਪਨਬਸ ਮੁਲਾਜਮਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਧਰਨਾ ਪ੍ਰਦਰਸ਼ਨ ਕੀਤਾ।
ਪ੍ਰਦਰਸ਼ਨਕਾਰੀ ਮੁਲਾਜ਼ਮਾਂ ਵੱਲੋਂ ਮਾਨ ਸਰਕਾਰ ਅਤੇ ਟਰਾਂਸਪੋਰਟ ਮੰਤਰੀ ਨੂੰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ ਗਈ ਹੈ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਨ੍ਹਾਂ ਦਾ ਧਰਨਾ ਪ੍ਰਦਰਸ਼ਨ ਜਾਰੀ ਰਹੇਗਾ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਨਬੱਸ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀਆਂ ਮੰਗਾਂ ਚਲਦੀਆਂ ਆ ਰਹੀਆਂ ਹਨ ਕਿ ਕੱਚੇ ਮੁਲਾਜ਼ਮਾਂ ਨੂੰ ਪੱਕਿਆਂ ਕੀਤਾ ਜਾਵੇ।


ਪਰ ਅਜੇ ਤੱਕ ਸਰਕਾਰ ਵੱਲੋਂ ਉਨ੍ਹਾਂ ਨੂੰ ਪੱਕਾ ਨਹੀਂ ਕੀਤਾ ਗਿਆ ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਬਣੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਚ ਆਉਣ ਤੋਂ ਪਹਿਲੇ ਉਨ੍ਹਾਂ ਨੂੰ ਵਾਅਦਾ ਕੀਤਾ ਸੀ ਕਿ ੳਨ੍ਹਾਂ ਦੀਆਂ ਮੰਗਾਂ ਜਲਦ ਪੂਰੀਆਂ ਕੀਤੀਆਂ ਜਾਣਗੀਆਂ ਪਰ ਮਾਨ ਸਰਕਾਰ ਵੀ ਹੁਣ ਪਨਬੱਸ ਦੇ ਮੁਲਾਜ਼ਮਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ, ਜਿਸ ਦੇ ਚੱਲਦਿਆਂ ਅੱਜ ਉਨ੍ਹਾਂ ਵੱਲੋਂ ਦੋ ਘੰਟੇ ਦਾ ਬੱਸਾਂ ਬੰਦ ਕਰਕੇ ਰੋਸ ਪ੍ਰਦਰਸ਼ਨ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਗਰ ਸਾਡੀਆਂ ਮੰਗਾਂ ਨਾ ਮੰਨੀਆਂ ਗਈਆਂ ਅਗਰ ਸਾਨੂੰ ਸਮੇਂ ਸਿਰ ਤਨਖਾਹਾਂ ਨਾ ਮਿਲੀਆਂ ਤਾਂ ਆਉਣ ਵਾਲੀ 23 ਤਰੀਕ ਨੂੰ ਵੱਡੇ ਪੱਧਰ ਤੇ ਰੋਸ ਪ੍ਰਦਰ ਸ਼ਨ ਕੀਤਾ ਜਾਵੇਗਾ।

Exit mobile version