ਪੰਜਾਬ ਰੋਡਵੇਜ਼ ਪੀਆਰਟੀਸੀ ਕੰਟਰੈਕਟ ਵਰਕਰ ਯੂਨੀਅਨ ਅਤੇ ਟਰਾਂਸਪੋਰਟ ਵਿਭਾਗ ਵਿਚਕਾਰ ਮੀਟਿੰਗ ਦੌਰਾਨ ਸਰਕਾਰ ਅਤੇ ਯੂਨੀਅਨ ਵਿਚਕਾਰ ਸਮਝੌਤਾ ਹੋ ਗਿਆ। ਇਸ ਤੋਂ ਬਾਅਦ ਹੜਤਾਲ ਸਮਾਪਤ ਕਰ ਦਿੱਤੀ ਗਈ ਹੈ। ਸੱਤ ਘੰਟੇ ਚੱਲੀ ਗੱਲਬਾਤ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਅੱਗਜ਼ਨੀ ਦੀ ਘਟਨਾ ਨਿੰਦਣਯੋਗ ਹੈ।
ਯੂਨੀਅਨ ਦੀਆਂ ਜਾਇਜ਼ ਮੰਗਾਂ ਨੂੰ ਸਵੀਕਾਰ ਕਰ ਲਿਆ ਗਿਆ ਹੈ। ਯੂਨੀਅਨ ਨੇ ਕਿਲੋਮੀਟਰ ਸਕੀਮ ਉਤੇ ਸਹਿਮਤੀ ਪ੍ਰਗਟਾਈ। ਹੜਤਾਲ ਵਿੱਚ ਮੁਅੱਤਲ ਕੀਤੇ ਗਏ ਕਰਮਚਾਰੀਆਂ ਨੂੰ ਬਹਾਲ ਕੀਤਾ ਜਾਵੇਗਾ।
ਇਹ ਹੜਤਾਲ ਪੰਜਾਬ ਵਿੱਚ ਕਿਲੋਮੀਟਰ ਸਕੀਮ ਦੀਆਂ ਬੱਸਾਂ ਦੇ ਟੈਂਡਰ ਨੂੰ ਰੱਦ ਕਰਨ ਦੇ ਵਿਰੋਧ ਵਿੱਚ ਸੀ, ਜਿਸਦਾ ਕਰਮਚਾਰੀ ਯੂਨੀਅਨ ਹੁਣ ਵਿਰੋਧ ਨਹੀਂ ਕਰੇਗੀ। ਯੂਨੀਅਨ ਨੇ ਕਿਹਾ ਕਿ ਇਹ ਸਰਕਾਰ ਦਾ ਮਾਮਲਾ ਹੈ ਅਤੇ ਇਸ ਵਿੱਚ ਕੋਈ ਦਖਲ ਨਹੀਂ ਦੇਵੇਗਾ। ਹਾਲ ਹੀ ਵਿੱਚ, ਸਰਕਾਰ ਨੇ ਸਖ਼ਤ ਕਾਰਵਾਈ ਕੀਤੀ ਅਤੇ ਹੜਤਾਲ ਦੀ ਅਗਵਾਈ ਕਰਨ ਵਾਲੇ ਪੰਜ ਯੂਨੀਅਨ ਆਗੂਆਂ ਨੂੰ ਬਰਖਾਸਤ ਕਰ ਦਿੱਤਾ ਸੀ। ਹੁਣ, ਸਰਕਾਰ ਅਤੇ ਯੂਨੀਅਨ ਨੇ ਉਨ੍ਹਾਂ ਦੀਆਂ ਮੁਅੱਤਲੀਆਂ ਰੱਦ ਕਰਨ ਅਤੇ ਹਿਰਾਸਤ ਵਿੱਚ ਲਏ ਗਏ ਕਰਮਚਾਰੀਆਂ ਦੀ ਰਿਹਾਈ ‘ਤੇ ਸਹਿਮਤੀ ਬਣ ਗਈ ਹੈ। ਸਰਕਾਰ ਨੇ 1,000 ਨਵੀਆਂ ਬੱਸਾਂ ਸ਼ੁਰੂ ਕਰਨ ਦਾ ਵਾਅਦਾ ਵੀ ਕੀਤਾ ਹੈ।

