India

ਪੁਣੇ : ਸਕੂਲ ਦੇ ਬਾਥਰੂਮ ‘ਚ 12 ਸਾਲ ਦੇ ਮੁੰਡੇ ਨੇ 7 ਸਾਲ ਦੀ ਬੱਚੀ ਨਾਲ ਕੀਤੀ ਇਹ ਘਿਨੌਣੀ ਹਰਕਤ

Pune: A 12-year-old boy raped a 7-year-old girl in the school bathroom

ਪੁਣੇ (Pune)  ਜ਼ਿਲ੍ਹੇ ਦੇ ਇੱਕ ਸਕੂਲ ਵਿੱਚ 7 ਸਾਲ ਦੀ ਬੱਚੀ ਨਾਲ ਬਲਾਤਕਾਰ ਦਾ ਸਨਸਨੀਖ਼ੇਜ਼ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਕਿ 12 ਸਾਲ ਦੇ ਲੜਕੇ ਨੇ ਸਕੂਲ ਦੇ ਬਾਥਰੂਮ ‘ਚ 7 ਸਾਲ ਦੀ ਬੱਚੀ ਨਾਲ ਕਥਿਤ ਤੌਰ ‘ਤੇ ਬਲਾਤਕਾਰ ਕੀਤਾ।

‘ਇੰਡੀਅਨ ਐਕਸਪ੍ਰੈੱਸ’ ਦੀ ਖ਼ਬਰ ਮੁਤਾਬਕ ਇਸ ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਣੇ ਗ੍ਰਾਮੀਣ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਲੋਕਾਂ ਨੇ ਇਸ ਘਟਨਾ ਦੀ ਸੂਚਨਾ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਦਿੱਤੀ। ਲੜਕੀ ਦੇ ਪਰਿਵਾਰਕ ਮੈਂਬਰਾਂ ਦੇ ਪੁਲਿਸ ਕੋਲ ਪਹੁੰਚਣ ਤੋਂ ਬਾਅਦ ਬੁੱਧਵਾਰ ਨੂੰ ਪੁਣੇ ਗ੍ਰਾਮੀਣ ਪੁਲਿਸ ਦੇ ਅਧੀਨ ਇੱਕ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਸੀ।

ਪੁਣੇ ਪੁਲਿਸ ਸਟੇਸ਼ਨ ਦੇ ਇੱਕ ਅਧਿਕਾਰੀ ਜਿੱਥੇ ਨਾਬਾਲਗ ਲੜਕੇ ਦੇ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ, ਨੇ ਦੱਸਿਆ ਕਿ ਇਹ ਘਟਨਾ ਦੋ ਦਿਨ ਪਹਿਲਾਂ ਸਕੂਲ ਦੇ ਇੱਕ ਬਾਥਰੂਮ ਵਿੱਚ ਵਾਪਰੀ ਸੀ। ਲੜਕੀ ਨੇ ਘਟਨਾ ਬਾਰੇ ਆਪਣੀ ਮਾਂ ਨੂੰ ਦੱਸਿਆ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਥਾਣੇ ਨਾਲ ਸੰਪਰਕ ਕੀਤਾ। ਹੁਣ ਬਲਾਤਕਾਰ ਦੀ ਇਸ ਘਟਨਾ ਦੇ ਮੁਲਜ਼ਮ 12 ਸਾਲਾ ਲੜਕੇ ਨੂੰ ਜੁਵੇਨਾਈਲ ਜਸਟਿਸ ਬੋਰਡ ਕੋਲ ਭੇਜਿਆ ਗਿਆ ਹੈ। ਜਦਕਿ ਮਾਮਲਾ ਜ਼ਿਲ੍ਹਾ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਗਿਆ ਹੈ। ਇੱਕ ਅਧਿਕਾਰੀ ਨੇ ਕਿਹਾ ਕਿ ਲੜਕੀ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਕਾਊਂਸਲਿੰਗ ਸਹਾਇਤਾ ਪ੍ਰਦਾਨ ਕੀਤੀ ਜਾ ਰਹੀ ਹੈ।

ਪੁਲਿਸ ਦੇ ਸੀਨੀਅਰ ਅਧਿਕਾਰੀ ਇਸ ਪੂਰੇ ਮਾਮਲੇ ਦੀ ਨਿਗਰਾਨੀ ਕਰ ਰਹੇ ਹਨ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਬਲਾਤਕਾਰ ਨਾਲ ਸਬੰਧਿਤ ਭਾਰਤੀ ਦੰਡਾਵਲੀ ਦੀਆਂ ਧਾਰਾਵਾਂ ਅਤੇ ਜਿਨਸੀ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪੋਕਸੋ) ਐਕਟ ਤਹਿਤ ਕੇਸ ਦਰਜ ਕੀਤਾ ਹੈ।

ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਪੁਣੇ ਸ਼ਹਿਰ ‘ਚ ਮੰਗਲਵਾਰ (27 ਜੂਨ) ਨੂੰ ਇਕ ਲੜਕੀ (19 ਸਾਲ) ‘ਤੇ ਉਸ ਦੇ ਦੋਸਤ ਨੇ ਦਿਨ-ਦਿਹਾੜੇ ਕਥਿਤ ਤੌਰ ‘ਤੇ ਹਮਲਾ ਕਰ ਦਿੱਤਾ ਸੀ। ਇਹ ਘਟਨਾ ਸਵੇਰੇ ਕਰੀਬ 10 ਵਜੇ ਸਦਾਸ਼ਿਵ ਪੇਠ ਦੇ ਪੇਰੂਗੇਟ ਇਲਾਕੇ ‘ਚ ਵਾਪਰੀ ਸੀ। ਮੁਲਜ਼ਮ ਅਤੇ ਪੀੜਤ ਲੜਕੀ ਦੋਵੇਂ ਇੱਕ ਕਾਲਜ ਵਿੱਚ ਪੜ੍ਹਦੇ ਸਨ ਅਤੇ ਲੜਕੀ ਨੇ ਹਾਲ ਹੀ ਵਿੱਚ ਉਸ ਨਾਲ ਗੱਲ ਕਰਨੀ ਬੰਦ ਕਰ ਦਿੱਤੀ ਸੀ। ਨੌਜਵਾਨ ਨੇ ਲੜਕੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਲੜਕੀ ਨੇ ਉਸ ਨਾਲ ਗੱਲ ਕਰਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਗ਼ੁੱਸੇ ‘ਚ ਆ ਕੇ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਕੱਢ ਕੇ ਲੜਕੀ ‘ਤੇ ਹਮਲਾ ਕਰ ਦਿੱਤਾ ਸੀ ।