The Khalas Tv Blog Punjab ਤਰਨ ਤਾਰਨ ‘ਚ ਝੂਠੇ ਮੁਕਾਬਲੇ ਦੇ ਮਾਮਲੇ ‘ਚ ਅਦਲਾਤ ਅੱਜ ਦੇਵੇਗਾ ਸਜ਼ਾ
Punjab

ਤਰਨ ਤਾਰਨ ‘ਚ ਝੂਠੇ ਮੁਕਾਬਲੇ ਦੇ ਮਾਮਲੇ ‘ਚ ਅਦਲਾਤ ਅੱਜ ਦੇਵੇਗਾ ਸਜ਼ਾ

ਬਿਉਰੋ ਰਿਪੋਰਟ – ਪੰਜਾਬ ‘ਚ ਖਾੜਕੂਵਾਦ ਦੇ ਦੌਰ ‘ਚ ਅਗਵਾ ਕਰਕੇ ਮਾਰੇ ਗਏ ਨੌਜਵਾਨਾਂ ਦੇ ਮਾਮਲਿਆਂ ਵਿਚ ਅਦਾਲਤਾਂ ਹੁਣ ਇਨਸਾਫ ਕਰ ਰਹੀਆਂ ਹਨ ਪਰ ਇਹ ਇਨਸਾਫ ਲੰਬੀ ਦੇਰੀ ਤੋਂ ਬਾਅਦ ਕੀਤਾ ਜਾ ਰਿਹਾ ਹੈ। ਕਈਆਂ ਦੀ ਜ਼ਿੰਦਗੀ ਇਨਸਾਫ ਦੀ ਉਡੀਕ ਕਰਦਿਆਂ ਮੁੱਕ ਗਈ ਹੈ। ਸੀਬੀਆਈ ਦੀ ਵਿਸ਼ੇਸ਼ ਅਦਾਲਤ ਵੱਲੋਂ 1992 ਵਿੱਚ ਤਰਨਨਤਾਰਨ ਨਾਲ ਸਬੰਧਤ ਦੋ ਨੌਜਵਾਨਾਂ ਨੂੰ ਅਗਵਾ, ਫਰਜ਼ੀ ਮੁਕਾਬਲੇ ਅਤੇ ਕਤਲ ਕਰਨ ਦੇ ਮਾਮਲੇ ਅੱਜ ਫੈਸਲਾ ਸੁਣਾਇਆ ਜਾਵੇਗਾ। ਅਦਾਲਤ ਨੇ ਇਸ ਮਾਮਲੇ ਵਿੱਚ ਤਤਕਾਲੀ ਥਾਣਾ ਸਿਟੀ ਤਰਨ ਤਾਰਨ ਦੇ ਇੰਚਾਰਜ ਗੁਰਬਚਨ ਸਿੰਘ, ਏਐਸਆਈ ਰੇਸ਼ਮ ਸਿੰਘ ਅਤੇ ਪੁਲੀਸ ਅਧਿਕਾਰੀ ਹੰਸ ਰਾਜ ਸਿੰਘ ਨੂੰ ਧਾਰਾ 302 ਅਤੇ 120ਬੀ ਤਹਿਤ ਦੋਸ਼ੀ ਕਰਾਰ ਦਿੱਤਾ ਹੈ। ਤਿੰਨੋਂ ਦੋਸ਼ੀਆਂ ਨੂੰ ਹਿਰਾਸਤ ‘ਚ ਲੈ ਕੇ ਜੇਲ੍ਹ ਭੇਜ ਦਿੱਤਾ ਗਿਆ ਹੈ। ਹਾਲਾਂਕਿ ਇਸ ਮਾਮਲੇ ਦੀ ਸੁਣਵਾਈ ਦੌਰਾਨ ਇੱਕ ਦੋਸ਼ੀ ਪੁਲਿਸ ਕਰਮਚਾਰੀ ਅਰਜੁਨ ਸਿੰਘ ਦੀ ਦਸੰਬਰ 2021 ਵਿੱਚ ਮੌਤ ਹੋ ਗਈ ਸੀ। ਦੱਸ ਦੇਈਏ ਕਿ ਦੋਵਾਂ ਨੂੰ ਪੁਲਿਸ ਨੇ ਘਰੋਂ ਅਗਵਾ ਕਰਕੇ ਝੂਠੇ ਪੁਲਿਸ ਮੁਕਾਬਲੇ ਵਿਚ ਮਾਰ ਦਿੱਤਾ ਸੀ ਅਤੇ ਅਜਿਹੇ ਕਈ ਹੋਰ ਲੋਕ ਹਨ ਜਿਨ੍ਹਾਂ ਨਾਲ ਇਹ ਸਭ ਕੁਝ ਹੋਇਆ ਹੈ।

ਇਹ ਵੀ ਪੜ੍ਹੋ – ਸੰਗਤ ਨੂੰ ਲੈ ਕੇ ਜਾ ਰਹੀ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਪਲਟੀ; ਦੋ ਸ਼ਰਧਾਲੂ ਜ਼ਖ਼ਮੀ

 

Exit mobile version