The Khalas Tv Blog Punjab ਪੰਜਾਬ ’ਚ 9 ਆਈਏਐਸ ਅਫ਼ਸਰਾਂ ਦੇ ਤਬਾਦਲੇ
Punjab

ਪੰਜਾਬ ’ਚ 9 ਆਈਏਐਸ ਅਫ਼ਸਰਾਂ ਦੇ ਤਬਾਦਲੇ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਅੱਜ ਸੂਬੇ ਵਿੱਚ ਫਿਰ ਤੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। ਸੂਬੇ ਵਿ4ਚ 9 ਆਈ.ਏ.ਐੱਸ. ਅਫ਼ਸਰਾਂ ਦੀਆਂ ਬਦਲੀਆਂ ਕਰ ਦਿੱਤੀਆਂ ਗਈਆਂ ਹਨ।

ਆਲੋਕ ਸ਼ੇਖਰ ਨੂੰ ਵਧੀਕ ਮੁੱਖ ਸਕੱਤਰ ਜੇਲ੍ਹ ਨਿਯੁਕਤ ਕੀਤਾ ਗਿਆ ਹੈ। ਜਦਕਿ ਤੇਜਵੀਰ ਸਿੰਘ ਵਧੀਕ ਮੁੱਖ ਸਕੱਤਰ ਸਥਾਨਕ ਸਰਕਾਰ ਹੋਣਗੇ। ਇਸ ਦੌਰਾਨ ਅਜੋਏ ਸ਼ਰਮਾ ਨੂੰ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਕੁਮਾਰ ਰਾਹੁਲ ਨੂੰ ਪ੍ਰਸ਼ਾਸਨਿਕ ਸਿਹਤ ਅਤੇ ਪਰਿਵਾਰ ਭਲਾਈ, ਅਮਿਤ ਢਾਕਾ ਨੂੰ ਪ੍ਰਬੰਧਕੀ ਸਕੱਤਰ ਯੋਜਨਾ ਅਤੇ ਡਾਇਰੈਕਟਰ ਮਗਸੀਪਾ ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਇਸ ਤੋਂ ਪਹਿਲਾਂ 2 ਅਗਸਤ ਨੂੰ ਵੀ ਸਰਕਾਰ ਨੇ ਪੰਜਾਬ ਪੁਲਿਸ ਵਿੱਚ ਤਬਾਦਲੇ ਕੀਤੇ ਸਨ। ਕਈ ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਸਮੇਤ ਵੱਡੇ ਅਫ਼ਸਰਾਂ ਦੀ ਬਦਲੀ ਕੀਤੀ ਗਈ ਹੈ। ਇਸ ਤਹਿਤ 23 ਆਈ.ਪੀ.ਐੱਸ. ਅਤੇ 4 ਪੀ.ਪੀ.ਐੱਸ. ਅਫ਼ਸਰਾਂ ਦੇ ਤਬਾਦਲੇ ਕੀਤੇ ਗਏ ਹਨ।

ਵੇਖੋ ਪੂਰੀ ਲਿਸਟ –

News18

Exit mobile version