The Khalas Tv Blog Punjab ਪੰਜਾਬ ਦੇ AAG ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫ਼ਾ
Punjab

ਪੰਜਾਬ ਦੇ AAG ਮੁਕੇਸ਼ ਬੇਰੀ ਨੇ ਵੀ ਦਿੱਤਾ ਅਸਤੀਫ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ):- ਪੰਜਾਬ ਦੇ ਸਾਬਕਾ ਐਡਵੋਕੇਟ ਜਨਰਲ ਏਪੀਐੱਸ ਦਿਓਲ ਦਾ ਪੰਜਾਬ ਸਰਕਾਰ ਵੱਲੋਂ ਅਸਤੀਫ਼ਾ ਪ੍ਰਵਾਨ ਕੀਤੇ ਜਾਣ ਤੋਂ ਬਾਅਦ ਵਧੀਕ ਐਡਵੋਕੇਟ ਜਨਰਲ ਮੁਕੇਸ਼ ਬੇਰੀ ਨੇ ਵੀ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅਸਤੀਫਾ ਦਿੰਦਿਆਂ ਉਨ੍ਹਾਂ ਕਿਹਾ ਕਿ ਉਹ ਪੰਜਾਬ ਸਰਕਾਰ ਦੇ ਫੈਸਲੇ ‘ਤੇ ਕੋਈ ਟਿੱਪਣੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਹੈ ਕਿ ਉਹ ਸਰਕਾਰ ਨੂੰ ਬੇਨਤੀ ਕਰਦੇ ਹਨ ਕਿ ਹਾਈ ਕੋਰਟ ਦੇ ਸੀਨੀਅਰ ਅਧਿਕਾਰੀਆਂ ਦੇ ਰੁਤਬੇ ਅਤੇ ਵੱਕਾਰ ਦਾ ਮਜ਼ਾਕ ਨਾ ਉਡਾਇਆ ਜਾਵੇ। ਬੇਰੀ ਨੇ ਕਿਹਾ ਮੈਂ 27 ਸਾਲਾਂ ਤੋਂ ਹਾਈਕੋਰਟ ਬਾਰ ਕਾਊਂਸਲ ਦਾ ਮੈਂਬਰ ਰਿਹਾ ਹਾਂ ਅਤੇ ਚੈਅਰਮੈਨ ਵੀ ਚੁਣਿਆ ਗਿਆ ਹਾਂ।

Exit mobile version