The Khalas Tv Blog Punjab ‘ਆਪ’ ਦੇ 3 ਵਿਧਾਇਕ ਲੜਨਗੇ ਚੋਣ, 5 ਮੰਤਰੀਆਂ ਨੂੰ ਮਿਲੀ ਟਿਕਟ
Punjab

‘ਆਪ’ ਦੇ 3 ਵਿਧਾਇਕ ਲੜਨਗੇ ਚੋਣ, 5 ਮੰਤਰੀਆਂ ਨੂੰ ਮਿਲੀ ਟਿਕਟ

ਪੰਜਾਬ ਦੀਆਂ ਸਾਰੀਆਂ ਲੋਕ ਸਭਾ ਸੀਟਾਂ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹਨ। ਪਾਰਟੀ ਨੇ ਅੱਜ ਆਖਰੀ ਲਿਸਟ ਵੀ ਜਾਰੀ ਕਰ ਦਿੱਤੀ ਹੈ। ਜਿਸ ਵਿੱਚ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਲੁਧਿਆਣਾ ਤੋਂ ਵਿਧਾਇਕ ਅਸ਼ੋਕ ਪੱਪੀ ਪਰਾਸ਼ਰ, ਫ਼ਿਰੋਜ਼ਪੁਰ ਤੋਂ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਜਲੰਧਰ ਤੋਂ ਪਵਨ ਕੁਮਾਰ ਟੀਨੂੰ ਨੂੰ ਟਿਕਟ ਦਿੱਤੀ ਗਈ ਹੈ। ਪਵਨ ਟੀਨੂੰ ਕੁੱਝ ਦਿਨ ਪਹਿਲਾਂ ਹੀ ਅਕਾਲੀ ਦਲ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਕੁੱਝ ਦਿਨ ਪਹਿਲਾਂ ਐਲਾਨ ਕੀਤਾ ਸੀ ਕਿ ਉਹ 16 ਅਪ੍ਰੈਲ ਨੂੰ ਜਲੰਧਰ ਅਤੇ ਲੁਧਿਆਣਾ ਲਈ ਉਮੀਦਵਾਰਾਂ ਦਾ ਐਲਾਨ ਕਰਨਗੇ।

ਪਹਿਲਾ 9 ਉਮੀਦਵਾਰਾਂ ਦਾ ਕੀਤਾ ਸੀ ਐਲਾਨ

ਇਸ ਤੋਂ ਪਹਿਲਾਂ ‘ਆਪ’ 2 ਸੂਚੀਆਂ ਜਾਰੀ ਕਰ ਚੁੱਕੀ ਹੈ। ਪਹਿਲੀ ਸੂਚੀ ਵਿੱਚ 8 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਸੀ। ਪਰ ਉਨ੍ਹਾਂ ਵਿੱਚੋਂ ਸੁਸ਼ੀਲ ਰਿੰਕੂ ਟਿਕਟ ਮਿਲਣ ਦੇ ਬਾਵਜੂਦ ‘ਆਪ’ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ।

ਰਿੰਕੂ ਤੋਂ ਇਲਾਵਾ ਇਸ ਸੂਚੀ ਵਿੱਚ ਸੰਗਰੂਰ ਤੋਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਪਟਿਆਲਾ ਤੋਂ ਮੰਤਰੀ ਡਾ: ਬਲਬੀਰ ਸਿੰਘ, ਖਡੂਰ ਸਾਹਿਬ ਤੋਂ ਮੰਤਰੀ ਲਾਲਜੀਤ ਸਿੰਘ ਭੁੱਲਰ, ਅੰਮ੍ਰਿਤਸਰ ਤੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਬਠਿੰਡਾ ਤੋਂ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਫਰੀਦਕੋਟ ਤੋਂ ਕਰਮਜੀਤ ਅਨਮੋਲ ਅਤੇ. ਫਤਿਹਗੜ੍ਹ ਸਾਹਿਬ ਤੋਂ ਗੁਰਪ੍ਰੀਤ ਸਿੰਘ ਜੀ.ਪੀ. ਨੂੰ ਟਿਕਟ ਦਿੱਤੀ ਗਈ।

ਦੂਜੀ ਸੂਚੀ ਵਿੱਚ ਦੋ ਉਮੀਦਵਾਰ ਐਲਾਨੇ ਗਏ ਸਨ। ਜਿਸ ਵਿੱਚ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਕੰਗ ਨੂੰ ਆਨੰਦਪੁਰ ਸਾਹਿਬ ਤੋਂ ਅਤੇ ਰਾਜਕੁਮਾਰ ਚੱਬੇਵਾਲ ਨੂੰ ਹੁਸ਼ਿਆਰਪੁਰ ਤੋਂ ਟਿਕਟਾਂ ਦਿੱਤੀਆਂ ਗਈਆਂ ਹਨ। ਚੱਬੇਵਾਲ ਕੁੱਝ ਦਿਨ ਪਹਿਲਾਂ ਕਾਂਗਰਸ ਛੱਡ ਕੇ ‘ਆਪ’ ‘ਚ ਸ਼ਾਮਲ ਹੋਏ ਸਨ।

 

Exit mobile version