ਵਿਧਾਇਕਾਂ ਨੇ ਥਾਣੇਦਾਰਾਂ ਦੀ ਸ਼ਿਕਾਇਤ ਕੀਤੀ ਸੀ ਕਿ ਉਨ੍ਹਾਂ ਦੀ ਗੱਲ ਨਹੀਂ ਸੁਣੀ ਜਾ ਰਹੀ ਹੈ
ਭਗਵੰਤ ਮਾਨ ਸਰਕਾਰ ਨੂੰ ਚਾਰ ਮਹੀਨੇ ਹੋ ਗਏ ਨੇ, ਪਰ ਵਾਰ-ਵਾਰ ਵਿਧਾਇਕਾਂ ਵੱਲੋਂ ਸ਼ਿਕਾਇਤਾਂ ਮਿਲ ਰਹੀਆਂ ਸਨ ਕਿ ਸਥਾਨਕ ਪੁਲਿਸ ਉਨ੍ਹਾਂ ਦੀ ਗੱਲ ਨਹੀਂ ਸੁਣ ਦੀ ਹੈ, ਜਿਸ ਤੋਂ ਬਾਅਦ ਆਮ ਆਦਮ ਪਾਰਟੀ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਥਾਣਾ ਪ੍ਰਭਾਰੀਆਂ ਨੂੰ ਲੈਕੇ ਵੱਡਾ ਬਿਆਨ ਦਿੰਦੇ ਹੋਏ ਜਾਂਚ ਲਈ ਤਿਆਰ ਰਹਿਣ ਦੀ ਚਿਤਾਵਨੀ ਦਿੱਤੀ ਹੈ।
ਭਗਵੰਤ ਮਾਨ ਦੀ ਨਜ਼ਰਾਂ ‘ਚ ਥਾਣਾ ਪ੍ਰਭਾਰੀ
ਪੰਜਾਬ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਦਾਅਵਾ ਕੀਤਾ ਕਿ ਥਾਣਾ ਪ੍ਰਭਾਰੀ ਹੁਣ ਵੀ ਅਕਾਲੀ ਦਲ ਅਤੇ ਕਾਂਗਰਸ ਦੇ ਆਗੂਆਂ ਅਧੀਨ ਕੰਮ ਕਰ ਰਹੇ ਨੇ ਅਤੇ ਉਨ੍ਹਾਂ ਦੇ ਵਿਧਾਇਕਾਂ ਦੀ ਗੱਲ ਨਹੀਂ ਸੁਣ ਰਹੇ ਨੇ, ਉਨ੍ਹਾਂ ਕਿਹਾ ਕਿ ਅਜਿਹੇ SHO ਖਿਲਾਫ਼ ਮੁੱਖ ਮੰਤਰੀ ਭਗਵੰਤ ਮਾਨ ਕੋਲ ਸ਼ਿਕਾਇਤ ਪਹੁੰਚ ਗਈ ਹੈ ਅਤੇ ਉਨ੍ਹਾਂ ਦੀਆਂ ਨਜ਼ਰਾਂ ਵੀ ਅਜਿਹੇ ਥਾਣਾ ਇੰਚਾਰਜ ‘ਤੇ ਨੇ,ਪਾਰਟੀ ਦੇ ਬੁਲਾਰੇ ਨੇ ਦਾਅਵਾ ਕੀਤਾ ਕਿ ਜੇਕਰ SHO’s ਨੇ ਆਪਣਾ ਵਤੀਰਾ ਨਾ ਬਦਲਿਆ ਤਾਂ ਉਨ੍ਹਾਂ ਖਿਲਾਫ਼ ਜਾਂਚ ਕੀਤੀ ਜਾਵੇਗੀ, ਇਸ ਤੋਂ ਪਹਿਲਾਂ ਭਗਵੰਤ ਮਾਨ ਜਦੋਂ ਮੁੱਖ ਮੰਤਰੀ ਬਣੇ ਸਨ ਤਾਂ ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਪੁਲਿਸ ‘ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਏਗੀ, ਉਧਰ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਥਾਣਾ ਇੰਚਾਰਜ ਨੂੰ ਦਿੱਤੀ ਗਈ ਚਿਤਾਵਨੀ ‘ਤੇ ਸਵਾਲ ਚੁੱਕ ਰਹੇ ਨੇ, ਕਾਂਗਰਸ ਦੇ ਨਾਲ ਅਕਾਲੀ ਦਲ ਨੇ ਇਲਜ਼ਾਮ ਲਗਾਇਆ ਕਿ ਥਾਣਾ ਪ੍ਰਭਾਰੀਆਂ ‘ਤੇ ਸਰਕਾਰ ਦਬਾਅ ਬਣਾਉਣਾ ਚਾਉਂਦੀ ਹੈ, ਇਸ ਤੋਂ ਪਹਿਲਾਂ ਕਾਂਗਰਸ ਦੇ ਸੂਬਾ ਪ੍ਰਧਾਨ ਰਹਿੰਦੇ ਹੋਏ ਕਾਂਗਰਸ ਸਰਕਾਰ ਵੇਲੇ ਸੁਨੀਲ ਜਾਖੜ ਨੇ ਵੀ ਪੁਲਿਸ ਮੁਲਾਜ਼ਮਾਂ ਦੀ ਕਾਰਗੁਜ਼ਾਰੀ ਨੂੰ ਲੈਕੇ ਵੱਡਾ ਬਿਆਨ ਦਿੱਤਾ ਸੀ
ਸੁਨੀਲ ਜਾਖੜ ਦਾ ਬਿਆਨ
ਕੈਪਟਨ ਸਰਕਾਰ ਦਾ ਜਦੋਂ ਇੱਕ ਸਾਲ ਪੂਰਾ ਹੋਇਆ ਸੀ ਤਾਂ ਸੁਨੀਲ ਜਾਖੜ ਨੇ ਦਾਅਵਾ ਕੀਤਾ ਸੀ ਕਿ ਕਾਂਗਰਸ ਸਰਕਾਰ ਆਉਣ ਤੋਂ ਬਾਅਦ ਵੀ ਪੰਜਾਬ ਪੁਲਿਸ ਹੁਣ ਵੀ ਨੀਲੇ ਰੰਗ ਨਾਲ ਰੰਗੀ ਹੋਈ ਨਜ਼ਰ ਆ ਰਹੀ ਹੈ, ਉਨ੍ਹਾਂ ਨੇ ਨੀਲੇ ਰੰਗ ਨਾਲ ਅਕਾਲੀ ਦਲ ਨੂੰ ਜੋੜ ਦੇ ਹੋਏ ਦਾਅਵਾ ਕੀਤਾ ਸੀ ਕਿ ਭਾਵੇਂ ਸਰਕਾਰ ਹੁਣ ਕਾਂਗਰਸ ਦੀ ਹੈ ਪਰ ਅਕਾਲੀ ਦਲ ਦੀ ਹੁਣ ਵੀ ਪੁਲਿਸ ਵਿੱਚ ਚੱਲ ਦੀ ਹੈ ਜਦਕਿ ਕਾਂਗਰਸ ਦੇ ਵਰਕਰਾਂ ਨੂੰ ਅਣਗਹਿਲੀ ਦਾ ਸ਼ਿਕਾਰ ਹੋਣਾ ਪੈਂਦਾ ਹੈ, ਹੁਣ ਆਮ ਆਦਮੀ ਪਾਰਟੀ ਵਜ਼ਾਰਤ ਵਿੱਚ ਹੈ ਹੁਣ ਉਨ੍ਹਾਂ ਵੱਲੋਂ ਅਜਿਹੇ ਹੀ ਇਲਜ਼ਾਮ ਲਗਾਏ ਜਾ ਰਹੇ ਹਨ।