The Khalas Tv Blog Punjab ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ
Punjab

ਪੰਜਾਬ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

ਭਾਰਤ ਤੇ ਪਾਕਿਸਤਾਨ ਵਿਚਕਾਰ ਤਣਾਅ ਤੇ ਜੰਗ ਵਰਗੇ ਹਾਲਾਤ ਬਣੇ ਹੋਏ ਹਨ। ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ ਰੱਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਆਪਣਾ ਤਾਇਨਾਤੀ ਸਟੇਸ਼ਨ ਵੀ ਨਾ ਛੱਡ ਕੇ ਜਾਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਅਧਿਕਾਰੀ ਛੁੱਟੀ ‘ਤੇ ਨਹੀਂ ਜਾਣਗੇ।

ਜਾਣਕਾਰੀ ਅਨੁਸਾਰ ਪੰਜਾਬ ਪ੍ਰਸ਼ਾਸਨ ਵਲੋਂ ਆਈ.ਏ.ਐਸ ਗੁਰਪ੍ਰੀਤ ਸਪਰਾ ਨੇ ਹੁਕਮ ਜਾਰੀ ਕਰਦੇ ਹੋਏ ਆਈ.ਏ.ਐਸ ਤੇ ਪੀ.ਸੀ.ਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ ਤੇ ਤਾਇਨਾਤੀ ਸਟੇਸ਼ਨ ਨਾ ਛੱਡਣ ਦੇ ਹੁਕਮ ਵੀ ਜਾਰੀ ਕੀਤੇ ਹਨ।

ਉਨ੍ਹਾਂ ਹੁਕਮ ਜਾਰੀ ਕਰਦੇ ਦਸਿਆ ਕਿ ਮੁੱਖ ਸਕੱਤਰ ਪੰਜਾਬ ਦੀ ਪ੍ਰਵਾਨਗੀ ਤੋਂ ਬਿਨਾਂ ਕੋਈ ਵੀ ਅਧਿਕਾਰੀ ਛੁੱਟੀ ‘ਤੇ ਨਹੀਂ ਜਾ ਸਕਣਗੇ।

Exit mobile version