‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਦੇ ਐਡਵੋਕੇਟ ਜਨਰਲ ਏਪੀਐਸ ਦਿਓਲ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਏ ਪੀ ਐਸ ਦਿਓਲ ਨੂੰ ਐਡਵੋਕੇਟ ਜਨਰਲ ਬਣਾਇਆ ਗਿਆ ਸੀ, ਜਿਸ ਤੋਂ ਬਾਅਦ ਇਹ ਚਰਚਾ ਚੱਲੀ ਸੀ ਕਿ ਏਪੀਐਸ ਦਿਓਲ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਕੇਸ ਲੜ ਰਹੇ ਹਨ। ਅਜਿਹੇ ਮਾਮਲਿਆਂ ਵਿੱਚ ਉਸ ਤੋਂ ਬੇਅਦਬੀ ਜਾਂ ਹੋਰ ਮਾਮਲਿਆਂ ਵਿੱਚ ਨਿਆਂ ਮਿਲਣ ਦੀ ਕੀ ਆਸ ਕੀਤੀ ਜਾ ਸਕਦੀ ਹੈ। ਇਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵੱਲੋਂ ਦਿਓਲ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਸੀ।
