ਬਿਉਰੋ ਰਿਪੋਰਟ : ਪੰਜਾਬ ਵਿਜੀਲੈਂਸ ਬਿਊਰੋ ਦੇ AIG ਮਾਲਵਿੰਦਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ 2 ਸਾਥੀਆਂ ਦੇ ਖਿਲਾਫ ਜ਼ਬਰਨ ਵਸੂਲੀ,ਧੋਖਾਧੜੀ ਅਤੇ ਰਿਸ਼ਵਤ ਦੇ ਇਲਜ਼ਾਮ ਵਿੱਚ ਮੁਕਦਮਾ ਦਰਜ ਕੀਤਾ ਹੈ । ਉਹ ਮਨੁੱਖੀ ਅਧਿਕਾਰ ਸੈਲ ਪੰਜਾਬ ਵਿੱਚ ਅਸਿਸਟੈਂਡ ਇੰਸਪੈਕਟਰ ਆਫ ਜਨਰਲ ਦੇ ਅਹੁਦੇ ‘ਤੇ ਤਾਇਨਾਤ ਸਨ । ਇਸ ਤੋਂ ਇਲਾਵਾ ਮੋਹਾਲੀ ਦੇ ਡਰਾਈਵਰ ਕੁਲਦੀਪ ਸਿੰਘ ਅਤੇ ਪਟਿਆਲਾ ਦੇ ਵਸਨੀਕ ਬਲਬੀਰ ਸਿੰਘ ਦਾ ਨਾਂ ਵੀ ਕੇਸ ਵਿੱਚ ਸ਼ਾਮਲ ਹੈ ।
ਸਰਕਾਰੀ ਮੁਲਾਜ਼ਮਾਂ ਦੇ ਖਿਲਾਫ ਸ਼ਿਕਾਇਤ ਦੇਕੇ ਕਰਦੇ ਸਨ ਬਲੈਕਮੇਲ
ਵਿਜੀਲੈਂਸ ਬਿਉਰੋ ਦੇ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ ਸਰਕਾਰੀ ਮੁਲਾਜ਼ਮਾਂ ਦੇ ਖਿਲਾਫ ਨਜਾਇਜ਼ ਸ਼ਿਕਾਇਤ ਦੇ ਕੇ ਉਨ੍ਹਾਂ ਨੂੰ ਬਲੈਕ ਮੇਲ ਕਰਦੇ ਸਨ । ਇਸ ਵਿੱਚ 6 ਅਕਤੂਬਰ ਨੂੰ ਉਨ੍ਹਾਂ ਨੂੰ ਸ਼ਿਕਾਇਤ ਮਿਲੀ ਸੀ । ਇਸ ਦੀ ਜਾਂਚ ਦੇ ਬਾਅਦ ਭ੍ਰਿਸ਼ਟਾਚਾਰ ਖਿਲਾਫ ਕਾਨੂੰਨ ਦੀ ਧਾਰਾ 7 ਅਤੇ 7 A IPC ਦੀ ਧਾਰਾ 384, 419, 420 ਅਤੇ 120 B ਦੇ ਤਹਿਤ ਮੁਕਦਮਾ ਦਰਜ ਕੀਤਾ ਹੈ ।
ਸਰਕਾਰੀ ਗੱਡੀਆਂ ਦੀ ਦੁਰਵਰਤੋ
ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਮੁਤਾਬਿਕ AIG ‘ਤੇ ਆਪਣੀ ਸਰਕਾਰੀ ਗੱਡੀ ਦੀ ਦੁਰਵਰਤੋਂ ਕਰਨ ਦਾ ਇਲਜ਼ਾਮ ਹੈ । ਉਨ੍ਹਾਂ ਨੂੰ ਆਰਟੀਕਾ ਗੱਡੀ ਮਿਲੀ ਸੀ । ਜਿਸ ਵਿੱਚ ਉਹ ਪੰਜਾਬ ਵਿਜੀਲੈਂਸ ਦੇ AIG ਬਣ ਕੇ ਜਾਂਚ ‘ਤੇ ਜਾਂਦੇ ਸਨ । ਜਦਕਿ ਪਿਛਲੇ 5 ਸਾਲਾਂ ਦੇ ਦੌਰਾਨ ਉਹ ਕਦੇ ਵੀ ਵਿਜੀਲੈਂਸ ਬਿਉਰੋ ਵਿੱਚ ਨਹੀਂ ਰਹੇ । ਇਸ ਗੱਡੀ ਦੀ ਕੋਈ ਲੋਗ ਬੁੱਕ ਵੀ ਮੈਨਟੇਨ ਨਹੀਂ ਕੀਤੀ ਸੀ ।