The Khalas Tv Blog Punjab ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਨੂੰ ਕੀਤਾ ਵੱਡਾ ਹੁਕਮ, ਨਸ਼ਾ ਤਸਕਰੀ ਮਾਮਲੇ ਤੇ ਦਿਖਾਈ ਸਖਤੀ
Punjab

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਡੀਜੀਪੀ ਨੂੰ ਕੀਤਾ ਵੱਡਾ ਹੁਕਮ, ਨਸ਼ਾ ਤਸਕਰੀ ਮਾਮਲੇ ਤੇ ਦਿਖਾਈ ਸਖਤੀ

ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨਸ਼ਾ ਤਸਕਰੀ ਨੂੰ ਲੈ ਕੇ ਸਖਤ ਦਿਖਾਈ ਦੇ ਰਹੀ ਹੈ। ਹਾਈਕੋਰਟ ਨੇ ਨਸ਼ੇ ਨਾਲ ਸਬੰਧਿਤ ਮਾਮਲਿਆਂ ਵਿੱਚ ਤਸਕਰਾਂ ਨੂੰ ਗ੍ਰਿਫ਼ਤਾਰ ਨਾ ਕਰਨ ‘ਤੇ ਸਖਤੀ ਦਿਖਾਈ ਹੈ। ਹਾਈਕੋਰਟ ਨੇ ਪੰਜਾਬ ਦੇ ਡੀਜੀਪੀ ਤੋਂ ਪਿਛਲੇ 6 ਮਹੀਨਿਆਂ ਦੌਰਾਨ ਦਰਜ ਹੋਏ ਐਨ.ਡੀ.ਪੀ.ਐਸ ਮਾਮਲਿਆਂ ਦੀ ਸਟੇਟਸ ਰਿਪੋਰਟ ਮੰਗੀ ਹੈ। ਇਸ ਰਿਪੋਰਟ ਵਿੱਚ ਇਹ ਵੀ ਦੱਸਣਾ ਹੋਵੇਗਾ ਕਿ ਐਨ.ਡੀ.ਪੀ.ਐਸ ਦੇ ਮਾਮਲਿਆਂ ਵਿੱਚ ਕਿੰਨੇ ਦੋਸ਼ੀਆਂ ਨੂੰ ਅਜੇ ਤੱਕ ਗ੍ਰਿਫਤਾਰ ਨਹੀਂ ਕੀਤਾ ਹੈ । ਅਦਾਲਤ ਨੇ ਇਨ੍ਹਾਂ ਮਾਮਲਿਆਂ ਵਿਚ ਉਨ੍ਹਾਂ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਹੈ।

ਅਦਾਲਤ ਨੇ ਕਿਹਾ ਕਿ ਜੇਕਰ ਤਸਕਰ  ਛੇ ਮਹੀਨਿਆਂ ਦੇ ਅੰਦਰ-ਅੰਦਰ ਨਹੀਂ ਫੜੇ ਜਾਂਦੇ ਤਾਂ ਉਨ੍ਹਾਂ ਨੂੰ ਪੀ.ਓ ਬਣਾ ਕੇ ਉਨ੍ਹਾਂ ਦੀ ਜਾਇਦਾਦ ਕੁਰਕ ਕੀਤੀ ਜਾਵੇ। ਨਾਲ ਹੀ ਜੇਕਰ ਜਾਂਚ ਅਧਿਕਾਰੀ ਇਨ੍ਹਾਂ ਮਾਮਲਿਆਂ ਵਿੱਚ ਬਣਦੀ ਕਾਰਵਾਈ ਨਹੀਂ ਕਰਦੇ ਤਾਂ ਉਨ੍ਹਾਂ ਖ਼ਿਲਾਫ਼ ਵੀ ਕਾਰਵਾਈ ਕੀਤੀ ਜਾਵੇ।

ਇਹ ਵੀ ਪੜ੍ਹੋ –   ਰਾਜਪਾਲ ਕਟਾਰੀਆ ਨੇ ਵੱਖ-ਵੱਖ ਅਧਿਕਾਰੀਆਂ ਨਾਲ ਕੀਤੀ ਮੀਟਿੰਗ!

 

 

Exit mobile version