‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਐੱਸਟੀਐੱਫ ਰਿਪੋਰਟ ਖੋਲ੍ਹਣ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਝਾੜ ਪਾਉਂਦਿਆਂ ਕਿਹਾ ਕਿ ਜੇ ਅਸੀਂ ਕੋਈ ਰੋਕ ਨਹੀਂ ਲਾਈ ਤਾਂ ਫਿਰ ਪੰਜਾਬ ਸਰਕਾਰ ਹਾਲੇ ਤੱਕ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ। 9 ਦਸੰਬਰ ਨੂੰ ਇਸ ਪੂਰੇ ਮਾਮਲੇ ‘ਤੇ ਅਗਲੀ ਸੁਣਵਾਈ ਹੋਵੇਗੀ। ਐੱਸਟੀਐੱਫ ਰਿਪੋਰਟ ਖੋਲ੍ਹਣ ‘ਤੇ ਅਗਲੀ ਸੁਣਵਾਈ ਵਿੱਚ ਫੈਸਲਾ ਲਿਆ ਜਾਵੇਗਾ। ਪੰਜਾਬ ਦੇ ਐਡਵੋਕੇਟ ਜਨਰਲ ਨੇ ਮੀਡੀਆ ਨੂੰ ਕੋਈ ਜਾਣਕਾਰੀ ਨਾ ਦਿੰਦਿਆਂ ਕਿਹਾ ਕਿ ਅਗਲੀ ਸੁਣਵਾਈ 9 ਦਸੰਬਰ ਨੂੰ ਹੋਵੇਗੀ।