Punjab

ਪੰਜਾਬ ਵਿਧਾਨ ਸਭਾ ‘ਚ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ ਹੋਇਆ ਪਾਸ

ਪੰਜਾਬ ਵਿਧਾਨ ਸਭਾ ਦੇ ਮੌਨਸੂਨ ਸੈਸ਼ਨ (Monsoon Session) ਦੇ ਦੂਜੇ ਦਿਨ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਸੋਧ ਬਿੱਲ-2024 (Punjab Apartment and Property Regulation Amendment Bill-2024) ਨੂੰ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ (Bhagwant Maan) ਨੇ ਕਿਹਾ ਕਿ ਇਸ ਬਿੱਲ ਲੋਕਾਂ ਲਈ ਕਾਫੀ ਫਾਇਦੇ ਮੰਦ ਸਾਬਤ ਹੋਵੇਗਾ। ਇਸ ਤੋਂ ਬਾਅਦ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜਾਇਦਾਦ ਸਧ ਬਿੱਲ ਤੇ ਬੋਲਦਿਆਂ ਕਿਹਾ ਕਿ ਇਹ ਸੋਧ ਕਾਫੀ ਵਧੀਆ ਹੈ, ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕਾਫੀ ਲਾਭ ਮਿਲੇਗਾ ਅਤੇ ਇਸ ਦੇ ਨਾਲ ਸਰਕਾਰੀ ਖਜਾਨੇ ਵਿੱਚ ਵੀ ਵੱਡੇ ਪੱਧਰ ‘ਤੇ ਪੈਸਾ ਆਵੇਗਾ।

ਉਨ੍ਹਾਂ ਕਿਹਾ ਕਿ ਜਦੋਂ ਪਾਪੜਾ ਐਕਟ 1995 ਵਿੱਚ ਬਣਾਇਆ ਗਿਆ ਸੀ ਉਸ ਸਮੇਂ ਇਸ ਦਾ ਮਕਸਦ ਸੂਬੇ ਵਿੱਚ ਗੈਰ ਕਾਨੂੰਨੀ ਕਾਲੋਨੀਆਂ ਨਾ ਬਣਨ ਪਰ ਇਸ ਐਕਟ ਦੇ ਬਾਵਜੂਦ ਗੈਰ ਕਾਨੂੰਨੀ ਕਲੋਨੀਆਂ ਬਣਦੀਆਂ ਰਹੀਆਂ, ਜਿਸ ਕਰਕੇ ਆਮ ਲੋਕਾਂ ਨੂੰ ਕਾਫੀ ਦਿੱਕਤ ਆਉਂਦੀ ਸੀ । ਉਨ੍ਹਾਂ ਕਿਹਾ ਕਿ ਇਸ ਨਾਲ ਭੋਲੇ ਭਾਲੇ ਲੋਕਾਂ ਨੂੰ ਪਰੇਸ਼ਾਨੀ ਆਉਂਦੀ ਸੀ ਕਿਉਂਕਿ ਵੱਡੇ ਲੋਕ ਇਸ ਦਾ ਫਾਇਦਾ ਉਠਾ ਜਾਂਦੇ ਸਨ। 

ਇਹ ਵੀ ਪੜ੍ਹੋ –  ਸ਼੍ਰੋਮਣੀ ਅਕਾਲੀ ਦਲ ਨੇ ਜਥੇਦਾਰ ਦੀ ਹਿਦਾਇਤ ਦਾ ਕੀਤਾ ਸਵਾਗਤ! ਪਾਰਟੀ ਨੇ ਆਪਣੇ ਲੀਡਰਾਂ ਨੂੰ ਦਿੱਤੀ ਸਲਾਹ