ਬਿਊਰੋ ਰਿਪੋਰਟ (ਚੰਡੀਗੜ੍ਹ, 24 ਨਵੰਬਰ 2025): ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਅੱਜ ਇੱਕ ਇਤਿਹਾਸਕ ਅਤੇ ਵੱਡਾ ਫੈਸਲਾ ਲਿਆ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਮਤੇ ਨੂੰ ਵਿਧਾਨ ਸਭਾ ਨੇ ਪ੍ਰਵਾਨਗੀ ਦੇ ਦਿੱਤੀ ਹੈ, ਜਿਸ ਤਹਿਤ ਦੋ ਪਵਿੱਤਰ ਅਸਥਾਨਾਂ ਨੂੰ ‘ਪਵਿੱਤਰ ਸ਼ਹਿਰ’ (Holy City) ਦਾ ਦਰਜਾ ਦਿੱਤਾ ਗਿਆ ਹੈ।
ਪਵਿੱਤਰ ਐਲਾਨੇ ਗਏ ਖੇਤਰ:
- ਤਲਵੰਡੀ ਸਾਬੋ (ਤਖ਼ਤ ਸ੍ਰੀ ਦਮਦਮਾ ਸਾਹਿਬ)
- ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰੀ ਕੇਸਗੜ੍ਹ ਸਾਹਿਬ)
- ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦਾ ਗਲਿਆਰਾ
ਇਸ ਫੈਸਲੇ ਨਾਲ ਉਪਰੋਕਤ ਸਥਾਨਾਂ ਨੂੰ ਖਾਸ ਦਰਜਾ ਪ੍ਰਾਪਤ ਹੋ ਗਿਆ ਹੈ। ਮਤੇ ਦੀ ਪ੍ਰਵਾਨਗੀ ਤੋਂ ਬਾਅਦ, ਇਨ੍ਹਾਂ ਪਵਿੱਤਰ ਥਾਵਾਂ ਦੇ ਆਸ-ਪਾਸ ਦੇ ਖੇਤਰਾਂ ਵਿੱਚ ਮੀਟ, ਸ਼ਰਾਬ ਅਤੇ ਸਿਗਰੇਟ ਦੀਆਂ ਦੁਕਾਨਾਂ ਅਤੇ ਵਪਾਰਕ ਗਤੀਵਿਧੀਆਂ ‘ਤੇ ਮੁਕੰਮਲ ਪਾਬੰਦੀ ਲਗਾਈ ਜਾਵੇਗੀ।
ਇਹ ਫੈਸਲਾ ਇਨ੍ਹਾਂ ਸ਼ਹਿਰਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਬਰਕਰਾਰ ਰੱਖਣ ਲਈ ਲਿਆ ਗਿਆ ਹੈ, ਜਿਸ ਲਈ ਸਿੱਖ ਸੰਗਤ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਲੰਮੇ ਸਮੇਂ ਤੋਂ ਮੰਗ ਕੀਤੀ ਜਾ ਰਹੀ ਸੀ।

