Punjab

ਪੰਜਾਬ ਵਿੱਚ ਹੜ੍ਹਾਂ ’ਤੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਮੁੱਖ ਮੰਤਰੀ ਦਾ ਐਲਾਨ

ਬਿਊਰੋ ਰਿਪੋਰਟ (18 ਸਤੰਬਰ, 2025): ਪੰਜਾਬ ਵਿੱਚ ਹੜ੍ਹਾਂ ਨਾਲ ਹੋਈ ਤਬਾਹੀ ਨੂੰ ਧਿਆਨ ਵਿੱਚ ਰੱਖਦੇ ਹੋਏ, ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਹੈ ਕਿ 26 ਸਤੰਬਰ ਤੋਂ 29 ਸਤੰਬਰ ਤੱਕ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦਿਆ ਜਾਵੇਗਾ।

ਇਸ ਸੈਸ਼ਨ ਦੌਰਾਨ ਹੜ੍ਹਾਂ ਨਾਲ ਸੰਬੰਧਿਤ ਕੁਝ ਨਿਯਮਾਂ ਵਿੱਚ ਲੋਕ ਪੱਖੀ ਸੋਧਾਂ ਕਰਨ ’ਤੇ ਵਿਚਾਰ ਹੋਵੇਗਾ। ਇਸਦੇ ਨਾਲ ਹੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਲਈ ਮੁਆਵਜ਼ੇ ਨਾਲ ਸਬੰਧਿਤ ਵੀ ਕੁਝ ਨਵੇਂ ਕਨੂੰਨਾਂ ਨੂੰ ਵੀ ਮਾਨਤਾ ਦਿੱਤੀ ਜਾਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੇ ਹਿੱਤ ਵਿੱਚ ਕਾਨੂੰਨ ਬਣਾਉਣ ਲਈ ਵਚਨਬੱਧ ਹੈ ਅਤੇ ਹੜ੍ਹਾਂ ਤੋਂ ਪ੍ਰਭਾਵਿਤ ਹਰ ਪਰਿਵਾਰ ਨੂੰ ਰਾਹਤ ਪਹੁੰਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣਗੇ।