Punjab

ਪਟਿਆਲਾ ‘ਚ ਹੋਈ ਹਿੰ ਸਾ ਮਗਰੋਂ ਪੰਜਾਬ ਬੰਦ ਦਾ ਸੱਦਾ

ਦ ਖ਼ਾਲਸ ਬਿਊਰੋ : ਪਟਿਆਲਾ ਵਿੱਚ  ਲੰਘੇ ਕੱਲ੍ਹ ਵਾਪਰੀ ਹਿੰਸ ਕ ਘਟਨਾ ਤੋਂ ਬਾਅਦ ਅੱਜ ਹਿੰ ਦੂ ਸੰਗ ਠਨਾਂ ਨੇ ਅੱਜ ਪੰਜਾਬ ਬੰਦ ਦਾ ਸੱਦਾ ਦਿੱਤਾ ਹੈ। ਮੈਡੀਕਲ ਸਟਾਫ਼ ਨੂੰ ਹਸਪਤਾਲਾਂ ਵਿੱਚ ਹਾਜ਼ਰ ਰਹਿਣ ਤੇ ਚੌਕੀਦਾਰਾਂ ਨੂੰ ਸਰਕਾਰੀ ਇਮਾਰਤਾਂ ਦੀ ਨਿਗਰਾਨੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਪਟਿਆਲਾ ਤੋਂ ਬਾਅਦ ਹੁਣ ਜਿਲ੍ਹਾ ਫਤਹਿਗੜ੍ਹ ਸਾਹਿਬ ਦੇ ਐਸਐਸਪੀ ਵੱਲੋਂ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਸਿਫਾਰਸ਼ ਕੀਤੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨ ਨੂੰ ਪੱਤਰ ਲਿਖ ਕੇ ਸੁਰੱਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕਰਨ ਦੀ ਮੰਗ ਕੀਤੀ ਹੈ।

ਉਨ੍ਹਾਂ ਕਿਹਾ ਹੈ ਕਿ ਕੱਲ਼੍ਹ ਪਟਿਆਲਾ  ਵਿਚ ਦੋ ਧੜਿ ਆਂ ਵਿਚ ਟਕ ਰਾਅ ਹੋਇਆ ਸੀ, ਜਿਸ ਕਾਰਨ ਅੱਜ 30 ਅਪਰੈਲ ਨੂੰ ਹਿੰਦੂ ਸੰਗਠਨਾਂ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਲਈ ਸੁਰਖਿਆ ਦੇ ਲਿਹਾਜ਼ ਨਾਲ ਜਿਲ੍ਹੇ ਵਿਚ ਧਾਰਾ 144 ਲਾਗੂ ਕੀਤੀ ਜਾਵੇ। ਦੱਸ ਦਈਏ ਕਿ ਕੱਲ੍ਹ ਪਟਿਆਲਾ ’ਚ ਉਸ ਸਮੇਂ ਭਾਰੀ ਤ ਣਾਅ ਦਾ ਮਾਹੌਲ ਬਣ ਗਿਆ ਜਦੋਂ ਦੋ ਧੜਿ ਆਂ ਵਿਚਕਾਰ ਸਿੱਧਾ ਟਕ ਰਾਅ ਹੋ ਗਿਆ।

ਪੁਲਿਸ ਵੱਲੋਂ ਰੋਕੇ ਜਾਣ ‘ਤੇ ਇਕ ਧੜੇ ਨੇ ਉਨ੍ਹਾਂ ‘ਤੇ ਪਥਰਾ ਅ ਕੀਤਾ ਅਤੇ ਦੂਜੇ ਨੇ ਉਸ ‘ਤੇ ਤਲ ਵਾਰ ਨਾਲ ਹਮ ਲਾ ਕਰ ਦਿੱਤਾ। ਪੁਲਿਸ ਮੁਤਾਬਕ ਦੋਵਾਂ ਭਾਈਚਾਰਿਆਂ ਨੂੰ ਜਲੂ ਸ ਕੱਢਣ ਦੀ ਇਜਾਜ਼ਤ ਨਹੀਂ ਸੀ। ਇਸ ਪੂਰੀ ਘ ਟਨਾ ‘ਚ ਐੱਸਐੱਚਓ ਜ਼ਖ ਮੀ ਹੋ ਗਿਆ ਸੀ ਜਦਕਿ ਤਿੰਨ-ਚਾਰ ਜਵਾਨ ਵੀ ਇਸ ਘ ਟਨਾ ‘ਚ ਜ਼ਖ ਮੀ ਹੋਏ ਸਨ। ਇਸ ਮੀਟਿੰਗ ਤੋਂ ਬਾਅਦ ਜ਼ਿਲ੍ਹਾ ਮੈਜਿਸਟਰੇਟ ਨੇ ਪਟਿਆਲਾ ਵਿੱਚ ਕਰ ਫਿਊ ਲਗਾ ਦਿੱਤਾ ਜੋ ਕਿ ਸ਼ਾਮ 7 ਵਜੇ ਤੋਂ ਭਲਕੇ ਸਵੇਰੇ 6 ਵਜੇ ਤੱਕ ਲਾਗੂ ਰਹੇਗਾ। ਇਸ ਨਾਲ ਹੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।