ਬਿਉਰੋ ਰਿਪੋਰਟ – ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨਾਲ ਪੰਜਾਬ ਵਿਚ ਚੱਲ ਰਹੇ ਕਿਸਾਨਾਂ ਦੇ ਧਰਨੇ ਤੇ ਜਗਜੀਤ ਸਿੰਘ ਡੱਲੇਵਾਲ ਬਾਰੇ ਮੁਲਾਕਾਤ ਕੀਤੀ ਗਈ ਹੈ। ਜਾਖੜ ਨੇ ਕਿਸਾਨੀ ਮੁੱਦਿਆਂ ਨੂੰ ਲੈ ਕੇ ਸ਼ਿਵਰਾਜ ਸਿੰਘ ਚੌਹਾਨ ਨਾਲ ਮੀਟਿੰਗ ਕੀਤੀ ਹੈ। ਇਸ ਤੋਂ ਪਹਿਲਾਂ ਵੀ ਸੁਨੀਲ ਜਾਖੜ ਵੱਲੋਂ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਰਜੁੁਨ ਮੇਘਵਾਲ ਨਾਲ ਮੀਟਿੰਗਾਂ ਕੀਤੀਆਂ ਸਨ। ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਪਿਛਲੇ 50 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਹੋਏ ਹਨ ਪਰ ਕੇਂਦਰ ਸਰਕਾਰ ਅਜੇ ਵੀ ਟੱਸ ਤੋਂ ਮੱਸ ਨਹੀਂ ਹੋ ਰਹੀ। ਸੁਨੀਲ ਜਾਖੜ ਵੱਲੋਂ ਪਹਿਲਾਂ ਵੀ ਭਾਜਪਾ ਦੀ ਕੇਂਦਰੀ ਲੀਡਰਸ਼ਿਪ ਨੂੰ ਕਿਹਾ ਸੀ ਕਿ ਜੇਕਰ ਪੰਜਾਬ ਵਿਚ ਪੈਰ ਪਸਾਰਨੇ ਹਨ ਤਾਂ ਪੰਜਾਬ ਪ੍ਰਤੀ ਆਪਣਾ ਨਜ਼ਰਿਆ ਤਹਾਨੂੰ ਬਦਲਣਾ ਪਵੇਗਾ। ਇਸ ਦੇ ਨਾਲ ਹੀ ਕੁਝ ਦਿਨ ਪਹਿਲਾਂ ਸੁਨੀਲ ਜਾਖੜ ਨੇ ਕਿਹਾ ਸੀ ਕਿ ਐਮਐਸਪੀ ਕਾਨੂੰਨ ਨਾਲ ਪੰਜਾਬ ਦੀ ਕਿਸਾਨੀ ਸੰਕਟ ਦਾ ਹੱਲ਼ ਨਹੀਂ ਹੋਵੇਗਾ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤਿੱਖੀ ਨੁਕਤਾਚੀਨੀ ਦਾ ਸਾਹਮਣਾ ਕਰਨਾ ਪਿਆ ਸੀ।
ਇਹ ਵੀ ਪੜ੍ਹੋ – ਸਿੱਖਾਂ ਵੱਲੋਂ ਦਿੱਤੀ ਜਗ੍ਹਾ ‘ਤੇ ਬਣੇਗਾ ਕਿਸੇ ਹੋਰ ਧਰਮ ਦਾ ਅਸਥਾਨ, ਭਾਈਚਾਰੇ ਦੇ ਲੋਕਾਂ ‘ਚ ਪਾਈ ਜਾ ਰਹੀ ਖੁਸ਼ੀ