Punjab

ਜਾਖੜ ਦੀ ਗੈਰ-ਹਾਜ਼ਰੀ ਵਿੱਚ ਪੰਜਾਬ ਬੀਜੇਪੀ ਦਾ ਵੱਡਾ ਫੈਸਲਾ! 4 ਆਗੂਆਂ ਨੂੰ ਸੌਂਪੀ ਅਹਿਮ ਜ਼ਿੰਮੇਵਾਰੀ

ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਨੂੰ ਲੈ ਕੇ ਬੀਜੇਪੀ ਵਿੱਚ ਸਸਪੈਂਸ ਬਣਿਆ ਹੋਇਆ ਹੈ ਪਰ ਇਸ ਦੌਰਾਨ ਸੂਬੇ ਵਿੱਚ ਹੋਣ ਵਾਲੀਆਂ ਚਾਰ ਜ਼ਿਮਨੀ ਚੋਣਾਂ (BY ELECTION) ਨੂੰ ਲੈਕੇ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਬੀਜੇਪੀ ਨੇ ਜ਼ਿਮਨੀ ਚੋਣ ਵਾਲੇ ਹਲਕਿਆਂ ਵਿੱਚ ਸਹਿ-ਇੰਚਾਰਜਾਂ ਦੇ ਨਾਲ-ਨਾਲ ਉਨ੍ਹਾਂ ਅਧੀਨ 18 ਡਿਵੀਜ਼ਨਾਂ ਦੇ ਕੋਆਰਡੀਨੇਟਰ ਅਤੇ ਕੋਆਰਡੀਨੇਟਰ ਦੀਆਂ ਟੀਮਾਂ ਦਾ ਗਠਨ ਕੀਤਾ ਹੈ।

ਗਿੱਦੜਬਾਹਾ ਵਿਧਾਨ ਸਭਾ ਦੇ ਇੰਚਾਰਜ ਦੀ ਜ਼ਿੰਮੇਵਾਰੀ ਸਾਬਕਾ ਪੰਜਾਬ ਬੀਜੇਪੀ ਪ੍ਰਧਾਨ ਅਵਿਨਾਸ਼ ਰਾਏ ਖੰਨਾ ਨੂੰ ਸੌਂਪੀ ਗਈ ਹੈ। ਉਨ੍ਹਾਂ ਦੇ ਨਾਲ ਸਹਿ-ਇੰਚਾਰਜ ਦਿਆਲ ਸੋਢੀ ਹੋਣਗੇ। ਬਰਨਾਲਾ ਵਿਧਾਨ ਸਭਾ ਦੇ ਇੰਚਾਰਜ ਸਾਬਕਾ ਕੈਬਨਿਟ ਮੰਤਰੀ ਮਨੋਰੰਜਨ ਕਾਲੀਆ ਅਤੇ ਸਹਿ ਇੰਚਾਰਜ ਜਗਮੋਹਨ ਸਿੰਘ ਰਾਜੂ ਨੂੰ ਬਣਾਇਆ ਗਿਆ ਹੈ।

ਚੱਬੇਵਾਲ ਵਿਧਾਨ ਸਭਾ ਦੇ ਇੰਚਾਰਜ ਸਾਬਕਾ ਰਾਜਸਭਾ ਮੈਂਬਰ ਸ਼ਵੇਤ ਮਲਿਕ ਅਤੇ ਹਲਕਾ ਡੇਰਾ ਬਾਬਾ ਨਾਨਕ ਵਿਧਾਨ ਸਭਾ ਦੇ ਕੋ-ਇੰਚਾਰਜ ਪਰਮਿੰਦਰ ਬਰਾੜ ਅਤੇ ਕੋ-ਇੰਚਾਰਜ ਰਾਕੇਸ਼ ਰਾਠੌੜ ਹੋਣਗੇ। ਪੰਜਾਬ ਬੀਜੇਪੀ ਦੇ ਜਨਰਲ ਸਕੱਤਰ ਅਨਿਲ ਸਰੀਨ ਵਿਧਾਨ ਸਭਾ ਉਪ ਚੋਣਾਂ ’ਚ ਮੀਡੀਆ, ਸੋਸ਼ਲ ਮੀਡੀਆ, ਆਈ.ਟੀ ਅਤੇ ਹੋਰ ਪ੍ਰਸ਼ਾਸਨਿਕ ਕੰਮਾਂ ਦੇ ਇੰਚਾਰਜ ਹੋਣਗੇ।