‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਕੈਬਨਿਟ ਨੇ ਅੱਜ ਇੱਕ ਮਹੱਤਵਪੂਰਨ ਫੈਸਲੇ ਉੱਤੇ ਮੋਹਰ ਲਗਾਉਂਦਿਆਂ 6ਵੇਂ ਪੇ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਇਹ ਪੇ-ਕਮਿਸ਼ਨ 1 ਜੁਲਾਈ 2021 ਤੋਂ ਪਹਿਲਾਂ ਲਾਗੂ ਹੋਵੇਗਾ। ਜਾਣਕਾਰੀ ਅਨੁਸਾਰ 1 ਜੁਲਾਈ ਤੋਂ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ ਘੱਟੋ-ਘੱਟ 18 ਹਜ਼ਾਰ ਤਨਖਾਹ ਦਿੱਤੀ ਜਾਵੇਗਾ। ਕੈਬਨਿਟ ਦੇ ਫੈਸਲੇ ਦੇ ਅਨੁਸਾਰ ਸਰਕਾਰ ਵੱਲੋਂ ਕਰੀਬ 13 ਹਜ਼ਾਰ 800 ਕਰੋੜ ਰੁਪਏ ਦਾ ਏਰੀਅਰ ਵੀ ਮੁਲਾਜ਼ਮਾਂ ਨੂੰ ਦਿੱਤਾ ਜਾਵੇਗਾ।
ਜ਼ਿਕਰਯੋਗ ਹੈ ਕਿ ਏਰੀਅਰ ਦਾ ਭੁਗਤਾਨ ਦੋ ਕਿਸ਼ਤਾਂ ਵਿੱਚ ਕੀਤਾ ਜਾਵੇਗਾ ਜੋ 1 ਜਨਵਰੀ 2016 ਤੋਂ ਹੁਣ ਤੱਕ ਦੇ ਲਾਭ ਅਨੁਸਾਰ ਦਿੱਤਾ ਜਾਵੇਗਾ। ਇਸ ਅਨੁਸਾਰ 1 ਜੁਲਾਈ ਤੋਂ 6 ਹਜ਼ਾਰ 950 ਤੋਂ 18 ਹਜ਼ਾਰ ਰੁਪਏ ਪ੍ਰਤੀ ਮਹੀਨਾ ਤਨਖਾਹ ਵਿੱਟ ਵਾਧਾ ਹੋਵੇਗਾ।