‘ਦ ਖ਼ਾਲਸ ਬਿਊਰੋ:- ਕੋਰੋਨਾ ਮਹਾਂਮਾਰੀ ਦੌਰਾਨ ਹਸਪਤਾਲਾਂ ਵਿੱਚ ਕੰਮ ਕਰ ਰਹੇ ਡਾਕਟਰਾਂ ਅਤੇ ਨਰਸਾਂ ਨੂੰ ਪੂਰਾ ਦੇਸ਼ ਸਲਾਮ ਕਰ ਰਿਹਾ ਹੈ। ਉੱਥੇ ਹੀ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਪੱਭਾ-ਭਾਰ ਹੈ। ਕੋਰੋਨਾ ਦੇ ਵੱਧ ਰਹੇ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਸਰਕਾਰ ਵੱਲੋਂ 324 ਨਰਸਾਂ ਅਤੇ 24 ਪੈਰਾਮੈਡੀਕਲ ਸਟਾਫ ਦੀ ਚੋਣ ਕੀਤੀ ਗਈ ਹੈ। ਜਿਨ੍ਹਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਿਯੁਕਤੀ ਪੱਤਰ ਭੇਜ ਦਿੱਤੇ ਗਏ ਹਨ।
ਇਸ ਤੋਂ ਇਲਾਵਾਂ ਸਿਹਤ ਵਿਭਾਗ ਵਿੱਚ 429 ਹੋਰ ਡਾਕਟਰਾਂ ਦੀ ਭਰਤੀ ਨੂੰ ਪੰਜਾਬ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਜਿਨ੍ਹਾਂ ਦੀ ਜਲਦ ਹੀ ਚੋਣ ਕੀਤੀ ਜਾਵੇਗੀ।