The Khalas Tv Blog Punjab ਪੰਜਾਬ ਮੰਤਰੀ ਮੰਡਲ ਦਾ ਹੋਇਆ ਵਿਸਤਾਰ, ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ
Punjab

ਪੰਜਾਬ ਮੰਤਰੀ ਮੰਡਲ ਦਾ ਹੋਇਆ ਵਿਸਤਾਰ, ਸੰਜੀਵ ਅਰੋੜਾ ਨੇ ਕੈਬਨਿਟ ਮੰਤਰੀ ਵਜੋਂ ਚੁੱਕੀ ਸਹੁੰ

ਪੰਜਾਬ ਵਿੱਚ ਅੱਜ ਆਮ ਆਦਮੀ ਪਾਰਟੀ (ਆਪ) ਸਰਕਾਰ ਦਾ ਕੈਬਨਿਟ ਵਿਸਥਾਰ ਹੋਇਆ। ਸਹੁੰ ਚੁੱਕ ਸਮਾਗਮ ਰਾਜ ਭਵਨ ਵਿੱਚ ਹੋਇਆ, ਜਿੱਥੇ ਰਾਜ ਸਭਾ ਛੱਡ ਕੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਨਵੇਂ ਮੰਤਰੀ ਵਜੋਂ ਸਹੁੰ ਚੁਕਾਈ ਗਈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ।

ਸੂਤਰਾਂ ਮੁਤਾਬਕ, ਸੰਜੀਵ ਅਰੋੜਾ ਨੂੰ ਹਾਊਸਿੰਗ ਜਾਂ ਉਦਯੋਗ ਵਿਭਾਗ ਦੀ ਜ਼ਿੰਮੇਵਾਰੀ ਮਿਲ ਸਕਦੀ ਹੈ। ਇਹ ‘ਆਪ’ ਸਰਕਾਰ ਦੇ ਸਾਢੇ ਤਿੰਨ ਸਾਲ ਦੇ ਕਾਰਜਕਾਲ ਵਿੱਚ 7ਵਾਂ ਕੈਬਨਿਟ ਵਿਸਥਾਰ ਹੈ। ਇਸ ਤੋਂ ਬਾਅਦ ਮੰਤਰੀਆਂ ਦੇ ਵਿਭਾਗਾਂ ਵਿੱਚ ਬਦਲਾਅ ਦੀ ਸੰਭਾਵਨਾ ਵੀ ਹੈ।

ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ, ਪਾਰਟੀ ਮੁਖੀ ਅਮਨ ਅਰੋੜਾ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿਹਤ ਮੰਤਰੀ ਬਲਬੀਰ ਸਿੰਘ ਅਤੇ ਹੋਰ ਕਈ ਆਗੂ ਸ਼ਾਮਲ ਹੋਏ। ਪਿਛਲੇ ਵਿਸਥਾਰ ਵਿੱਚ ਹਰਦੀਪ ਸਿੰਘ ਮੁੰਡੀਆ, ਬਰਿੰਦਰ ਕੁਮਾਰ ਗੋਇਲ, ਤਰੁਨਪ੍ਰੀਤ ਸਿੰਘ ਸੌਂਦ ਅਤੇ ਮਹਿੰਦਰ ਭਗਤ ਨੂੰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਸੀ, ਜਦਕਿ ਬਲਕਾਰ ਸਿੰਘ, ਚੇਤਨ ਸਿੰਘ ਜੋਧਮਾਜਰਾ, ਬ੍ਰਹਮਸ਼ੰਕਰ ਜਿੰਪਾ ਅਤੇ ਅਨਮੋਲ ਗਗਨ ਮਾਨ ਨੂੰ ਹਟਾਇਆ ਗਿਆ

ਪੰਜਾਬ ਵਿੱਚ ਮੁੱਖ ਮੰਤਰੀ ਸਮੇਤ ਵੱਧ ਤੋਂ ਵੱਧ 18 ਮੰਤਰੀ ਹੋ ਸਕਦੇ ਹਨ। ਅਰੋੜਾ ਦੇ ਸ਼ਾਮਲ ਹੋਣ ਨਾਲ ਹੁਣ ਮੰਤਰੀਆਂ ਦੀ ਗਿਣਤੀ 17 ਹੋ ਗਈ ਹੈ। ਪਿਛਲਾ ਵਿਸਥਾਰ ਸਤੰਬਰ 2024 ਵਿੱਚ ਹੋਇਆ ਸੀ।

 

Exit mobile version