The Khalas Tv Blog Punjab Breaking News-ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਲਈ ਕੈਪਟਨ ਨੇ ਲਾਈ ਪੱਕੀ ਮੋਹਰ
Punjab

Breaking News-ਮਲੇਰਕੋਟਲਾ ਨੂੰ 23ਵਾਂ ਜ਼ਿਲ੍ਹਾ ਬਣਾਉਣ ਲਈ ਕੈਪਟਨ ਨੇ ਲਾਈ ਪੱਕੀ ਮੋਹਰ

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਪੰਜਾਬ ਮੰਤਰੀ ਮੰਡਲ ਨੇ ਅੱਜ ਮਲੇਰਕੋਟਲਾ ਨੂੰ ਸੂਬੇ ਦਾ 23ਵਾਂ ਜ਼ਿਲ੍ਹਾ ਬਣਾਉਣ ਨੂੰ ਮਨਜ਼ੂਰੀ ਦੇ ਦਿੱਤੀ ਹੈ।ਇਸੇ ਤਰ੍ਹਾਂ ਮੰਤਰੀ ਮੰਡਲ ਨੇ ਸਬ ਤਹਿਸੀਲ ਅਮਰਗੜ੍ਹ, ਜੋ ਕਿ ਮਲੇਰਕੋਟਲਾ ਸਬ ਡਿਵੀਜ਼ਨ ਦਾ ਹਿੱਸਾ ਸੀ, ਇਸਨੂੰ ਵੀ ਸਬ ਡਿਵੀਜ਼ਨ/ਤਹਿਸੀਲ ਬਣਾਉਣ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਮਲੇਰਕੋਟਲਾ ਜ਼ਿਲ੍ਹੇ ਵਿੱਚ ਹੁਣ ਤਿੰਨ ਸਬ ਡਿਵੀਜ਼ਨ ਮਲੇਰਕੋਟਲਾ, ਅਹਿਮਦਗੜ੍ਹ ਅਤੇ ਅਮਰਗੜ੍ਹ ਸ਼ਾਮਿਲ ਕੀਤੇ ਗਏ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ 14 ਮਈ ਨੂੰ ਈਦ-ਉਲ-ਫ਼ਿਤਰ ਦੇ ਮੌਕੇ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਉਣ ਦਾ ਐਲਾਨ ਕੀਤਾ ਸੀ।

Exit mobile version