Punjab

ਖਰਾਬ ਨਰਮੇ ਵਾਲੀਆਂ ਫਸਲਾਂ ਦੇ ਕਿ ਸਾਨਾਂ ਲਈ ਪੰਜਾਬ ਸਰਕਾਰ ਨੇ ਵਧਾਇਆ ਮੁਆਵਜ਼ਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਕੈਬਨਿਟ ਦੀ ਮੀਟਿੰਗ ਖਤਮ ਹੋ ਗਈ ਹੈ। ਮੀਟਿੰਗ ਤੋਂ ਬਾਅਦ ਰਾਜਾ ਵੜਿੰਗ ਨੇ ਕਿਹਾ ਕਿ ਅੱਜ ਪੰਜ ਮੁੱਦਿਆਂ ਉੱਤੇ ਚਰਚਾ ਕੀਤੀ ਗਈ ਹੈ। ਇਨ੍ਹਾਂ ਵਿੱਚੋਂ ਦੋ ਅਹਿਮ ਮੁੱਦੇ ਇਹ ਸਨ ਕਿ ਲੋਕਲ ਬਾਡੀ ਵਿੱਚ ਜੋ ਸਫਾਈ ਕਰਮਚਾਰੀ ਹਨ, ਉਨ੍ਹਾਂ ਨੂੰ ਪੱਕੇ ਕਰਨ ਦੀ ਤਜਵੀਜ਼ ਪਾਸ ਹੋ ਗਈ ਹੈ। ਕਿਸਾਨਾਂ ਨੂੰ ਨਰਮੇ ਦੀ ਖਰਾਬ ਹੋਈ ਫਸਲ ਦਾ 17 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਮਿਲੇਗਾ। ਪਹਿਲਾਂ 12 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਮਿਲਦਾ ਸੀ। ਆਂਗਣਵਾੜੀ, ਪਨਬਸ ਸਮੇਤ ਸਾਰੇ ਕੱਚੇ ਮੁਲਾਜ਼ਮਾਂ ਬਾਰੇ ਵੀ ਚਰਚਾ ਕੀਤੀ ਗਈ ਹੈ ਅਤੇ ਅਗਲੀ ਕੈਬਨਿਟ ਵਿੱਚ ਇਨ੍ਹਾਂ ਦੇ ਮੁੱਦੇ ਵਿਚਾਰੇ ਜਾਣਗੇ। ਇਨ੍ਹਾਂ ਦੇ ਮਸਲੇ ਜਲਦ ਹੱਲ ਕੀਤੇ ਜਾਣਗੇ।