ਪੰਜਾਬ ਸਰਕਾਰ ਵੱਲੋਂ ਭਲਕੇ 3 ਅਪ੍ਰੈਲ ਨੂੰ ਕੈਬਨਿਟ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਸਵੇਰੇ 10:40 ਵਜੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ’ਤੇ ਹੋਵੇਗੀ। ਸਰਕਾਰੀ ਸੂਤਰਾਂ ਮੁਤਾਬਕ, ਮੀਟਿੰਗ ਵਿੱਚ ਆਮ ਜਨਤਾ ਨਾਲ ਸਬੰਧਤ ਕੁਝ ਵੱਡੇ ਐਲਾਨ ਹੋ ਸਕਦੇ ਹਨ। ਮਹੱਤਵਪੂਰਨ ਗੱਲ ਇਹ ਵੀ ਹੈ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਕਰਕੇ ਕੈਬਿਨੇਟ ਪੱਧਰ ’ਤੇ ਕਿਸੇ ਵੱਡੇ ਫੈਸਲੇ ਦੀ ਉਮੀਦ ਜਤਾਈ ਜਾ ਰਹੀ ਹੈ।
