‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ 28 ਜੁਲਾਈ ਨੂੰ ਬੁਲਾਈ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ 28 ਜੁਲਾਈ ਨੂੰ ਸਵੇਰੇ 11 ਵਜੇ ਹੋਣ ਵਾਲੀ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਅਹਿਮ ਫੈਸਲਿਆਂ ਉੱਪਰ ਮੋਹਰ ਲੱਗ ਸਕਦੀ ਹੈ। ਦੱਸ ਦਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਅੰਦਰ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਇੱਕ-ਇੱਕ ਕਰਕੇ ਪੂਰਾ ਕਰ ਰਹੀ ਹੈ। ਇਨ੍ਹਾਂ ਵਿੱਚ ਕੋਈ ਅਹਿਮ ਮੁੱਦੇ ਉੱਪਰ ਕੈਬਨਿਟ ਮੀਟਿੰਗ ਵਿੱਚ ਮੋਹਰ ਲੱਗ ਸਕਦੀ ਹੈ। ਇਹ ਮੀਟਿੰਗ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਵੇਗੀ। ਇਸ ਮੀਟਿੰਗ ਦੇ ਏਜੰਡਾ ਬਾਅਦ ਵਿੱਚ ਜਾਰੀ ਕੀਤਾ ਜਾਵੇਗਾ।